ਵਿਧਾਨ ਸਭਾ ਚੋਣਾਂ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਲੈ ਸਕਦੀ ਹੈ ਇਹ ਫ਼ੈਸਲਾ

Friday, Jan 21, 2022 - 02:17 PM (IST)

ਵਿਧਾਨ ਸਭਾ ਚੋਣਾਂ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਲੈ ਸਕਦੀ ਹੈ ਇਹ ਫ਼ੈਸਲਾ

ਜਲੰਧਰ (ਜਗਬਾਣੀ ਟੀਮ) : ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਅੰਦਰ ਲਗਾਤਾਰ ਬੈਠਕਾਂ ਦਾ ਸਿਲਸਿਲਾ ਜਾਰੀ ਹੈ। ਪਾਰਟੀ ਨੇ ਗੋਆ, ਉੱਤਰ ਪ੍ਰਦੇਸ਼ ਸਣੇ ਕਈ ਜਗ੍ਹਾ ’ਤੇ ਟਿਕਟਾਂ ਦਾ ਐਲਾਨ ਕਰ ਦਿੱਤਾ ਹੈ ਪਰ ਪੰਜਾਬ ਨੂੰ ਲੈ ਕੇ ਅਜੇ ਵੀ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਨਹੀਂ ਹੋ ਸਕਿਆ। ਇਸ ਕਾਰਨ ਪੰਜਾਬ ਵਿਚ ਭਾਜਪਾ ਦੇ ਸੰਭਾਵਿਤ ਉਮੀਦਵਾਰਾਂ ਤੋਂ ਲੈ ਕੇ ਦਾਅਵੇਦਾਰ ਤਕ ਉਡੀਕ ਵਿਚ ਹਨ। ਖਬਰ ਮਿਲੀ ਹੈ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ਨੂੰ ਲੈ ਕੇ ਦਿੱਲੀ ਵਿਚ 2 ਬੈਠਕਾਂ ਹੋ ਚੁੱਕੀਆਂ ਹਨ ਪਰ ਅੰਤਿਮ ਫ਼ੈਸਲਾ ਨਹੀਂ ਹੋ ਸਕਿਆ ਹੈ। ਖਬਰ ਮਿਲ ਰਹੀ ਹੈ ਕਿ ਪੰਜਾਬ ਵਿਚ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੀ ‘ਪੰਜਾਬ ਲੋਕ ਕਾਂਗਰਸ’ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਲੋਕ ਇਨਸਾਫ ਪਾਰਟੀ ਦੇ ਨਾਲ ਮਿਲਕੇ ਚੋਣਾਂ ਲੜ ਰਹੀ ਹੈ। 63 ਸੀਟਾਂ ’ਤੇ ਭਾਜਪਾ ਨੇ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰਨੇ ਹਨ, ਜਿਨ੍ਹਾਂ ’ਚੋਂ 23 ਸੀਟਾਂ ਉਹੀ ਹਨ, ਜਿੱਥੇ ਪਹਿਲਾਂ ਵੀ ਭਾਜਪਾ ਆਪਣੇ ਉਮੀਦਵਾਰ ਉਤਾਰਦੀ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੋਆਬਾ ਦੀਆਂ 2 ਸੀਟਾਂ ਨੂੰ ਰਿਵਿਊ ਕਰਨ ’ਚ ਜੁਟੀ, ਹੋ ਸਕਦਾ ਹੈ ਬਦਲਾਅ

ਪਤਾ ਲੱਗਾ ਹੈ ਕਿ ਪਾਰਟੀ ਉਮੀਦਵਾਰਾਂ ਦੀ ਸੂਚੀ ਬਣਾਉਣ ਦੌਰਾਨ ਪੁਰਾਣੇ ਚਿਹਰਿਆਂ ਦੀ ਹਾਰ-ਜਿੱਤ ਦੇ ਫਰਕ ਨੂੰ ਧਿਆਨ ’ਚ ਰੱਖ ਰਹੀ ਹੈ । ਪਾਰਟੀ ਨੇ ਉਨ੍ਹਾਂ ਚਿਹਰਿਆਂ ਨੂੰ ਬੀ-ਕੈਟਾਗਿਰੀ ਵਿਚ ਪਾ ਦਿੱਤਾ ਹੈ, ਜੋ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ 15000 ਤੋਂ ਜ਼ਿਆਦਾ ਵੋਟਾਂ ਦੇ ਫਰਕ ਨਾਲ ਹਾਰੇ ਸਨ। ਉਨ੍ਹਾਂ ਦੀ ਜਗ੍ਹਾ ਅਜਿਹੇ ਚਿਹਰਿਆਂ ਦੀ ਭਾਲ ਕੀਤੀ ਜਾ ਰਹੀ ਹੈ, ਜੋ ਪਾਰਟੀ ਨੂੰ ਜਿੱਤ ਦਿਵਾਉਣ ’ਚ ਸਮਰੱਥ ਹੋਣ। ਇਸ ਤੋਂ ਇਲਾਵਾ ਪਾਰਟੀ ਪੁਰਾਣੇ ਚਿਹਰਿਆਂ ਵਿਚੋਂ ਵੀ ਉਨ੍ਹਾਂ ਨੂੰ ਟਿਕਟ ਦੇਣ ਦੀ ਵਕਾਲਤ ਕਰ ਰਹੀ ਹੈ, ਜੋ ਪਿਛਲੀਆਂ ਚੋਣਾਂ ਵਿਚ ਬਿਹਤਰ ਪ੍ਰਦਰਸ਼ਨ ਕਰਨ ਵਿਚ ਸਫਲ ਰਹੇ ਸਨ।

ਇਹ ਵੀ ਪੜ੍ਹੋ : ਆਬੂਧਾਬੀ ਵਿਚ ਹੋਏ ਡਰੋਨ ਹਮਲੇ ’ਚ ਮਹਿਸਮਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਖ਼ਬਰ ਮਿਲੀ ਹੈ ਕਿ ਭਾਜਪਾ ਵਲੋਂ ਪੰਜਾਬ ਵਿਚ ਉਨ੍ਹਾਂ ਚਿਹਿਰਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ, ਜੋ ਨਵੇਂ ਹੋਣ ਜਾਂ ਜਿਨ੍ਹਾਂ ਨੇ ਕੋਈ ਚੋਣ ਨਾ ਲੜੀ ਹੋਵੇ। ਜਾਣਕਾਰ ਤਾਂ ਇਹ ਵੀ ਕਹਿੰਦੇ ਹਨ ਕਿ ਪਾਰਟੀ 63 ਸੀਟਾਂ ਵਿਚੋਂ 40 ਫ਼ੀਸਦੀ ਸੀਟਾਂ ’ਤੇ ਨਵੇਂ ਚਿਹਰੇ ਲਿਆ ਸਕਦੀ ਹੈ, ਜਿਸ ਬਾਰੇ ਅਜੇ ਚਰਚਾ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਪਾਰਟੀ ਵਲੋਂ ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਲੁਧਿਆਣਾ, ਜਲੰਧਰ ਦੀਆਂ ਕੁਝ ਸੀਟਾਂ ’ਤੇ ਨੌਜਵਾਨ ਚਿਹਰਿਆਂ ਨੂੰ ਟਿਕਟ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਮੁੰਡੇ ਨਾਲ ਹੋਈ ਦੋਸਤੀ, ਮਿਲਣ ਪਹੁੰਚੀ ਕੁੜੀ ਨਾਲ ਉਹ ਹੋਇਆ ਜੋ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News