ਵਿਧਾਨ ਸਭਾ ਚੋਣਾਂ 2022 : ਸੂਬੇ ’ਚ ਕੁੱਲ 2279 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ

02/02/2022 10:48:50 PM

ਚੰਡੀਗੜ੍ਹ  : ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਐਨਕੋਰ ਸਾਫਟਵੇਅਰ ’ਤੇ ਉਪਲਬਧ ਅੰਕੜਿਆਂ ਅਨੁਸਾਰ ਆਖਰੀ ਦਿਨ ਸੂਬੇ ਵਿਚ 931 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਨਾਮਜ਼ਦਗੀ ਦੇ ਪਹਿਲੇ ਪੰਜ ਦਿਨਾਂ ਦੌਰਾਨ 1348 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਸੂਬੇ ਵਿਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 2279 ਹੋ ਗਈ ਹੈ। ਡਾ. ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ‘ਨੋਅ ਯੂਅਰ ਕੈਂਡੀਡੇਟ’ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

ਇਹ ਵੀ ਪੜ੍ਹੋ : CM ਅਹੁਦੇ ਨੂੰ ਲੈ ਕੇ ਜਾਖੜ ਦਾ ਵੱਡਾ ਬਿਆਨ, ਕਿਹਾ ਮੇਰੇ ਹੱਕ ’ਚ 42 ਤੇ ਚੰਨੀ ਦੇ ਹੱਕ ’ਚ 6 ਵਿਧਾਇਕਾਂ ਨੇ ਕੀਤੀ ਸੀ ਵੋਟ

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ’ਤੇ ਵੀ ਉਪਲਬਧ ਹੈ।

ਇਹ ਵੀ ਪੜ੍ਹੋ : ਵਿਆਹ ਦੇ ਚਾਅ ਲੱਥਣ ਤੋਂ ਪਹਿਲਾਂ ਨਵ-ਵਿਆਹੁਤਾ ਨੇ ਕਰ ਲਈ ਖ਼ੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh