ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਊਂਟਡਾਊਨ ਸ਼ੁਰੂ, ਪੰਜਾਬ ''ਚ ਡਿਪਟੀ ਕਮਿਸ਼ਨਰਾਂ ਨੂੰ 2 ਦਿਨ ਦੀ ਮਿਲੇਗੀ ਟ੍ਰੇਨਿੰਗ

Thursday, Oct 21, 2021 - 11:09 AM (IST)

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਊਂਟਡਾਊਨ ਸ਼ੁਰੂ, ਪੰਜਾਬ ''ਚ ਡਿਪਟੀ ਕਮਿਸ਼ਨਰਾਂ ਨੂੰ 2 ਦਿਨ ਦੀ ਮਿਲੇਗੀ ਟ੍ਰੇਨਿੰਗ

ਜਲੰਧਰ (ਧਵਨ)–ਪੰਜਾਬ ’ਚ ਅਗਲੇ ਸਾਲ ਦੇ ਸ਼ੁਰੂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ। ਕੇਂਦਰੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ 31 ਦਸੰਬਰ ਤੱਕ ਸਾਰੀਆਂ ਤਿਆਰੀਆਂ ਪੂਰੀ ਕਰਨ ਦੇ ਨਿਰਦੇਸ਼ ਪਹਿਲਾਂ ਹੀ ਸੂਬੇ ਦੇ ਮੁੱਖ ਸਕੱਤਰ ਨੂੰ ਦੇ ਦਿੱਤੇ ਹਨ। ਚੋਣਾਂ ਸਬੰਧੀ ਕੰਮਾਂ ਨਾਲ ਜੁੜੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 21 ਅਤੇ 22 ਅਕਤੂਬਰ ਨੂੰ 2 ਦਿਨਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰਾਂ ਕੋਲ ਜ਼ਿਲ੍ਹਿਆਂ ’ਚ ਚੋਣਾਂ ਨੂੰ ਲੈ ਕੇ ਮੁੱਖ ਕੰਮਕਾਜ ਹੁੰਦਾ ਹੈ। ਡਿਪਟੀ ਕਮਿਸ਼ਨਰ ਜ਼ਿਲ੍ਹਾ ਚੋਣ ਅਧਿਕਾਰੀ ਹੁੰਦੇ ਹਨ, ਜਿਨ੍ਹਾਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ’ਚ ਚੋਣਾਂ ਨਾਲ ਸਬੰਧਤ ਸਾਰੇ ਕੰਮਾਂ ਨੂੰ ਪੂਰਾ ਕਰਨਾ ਹੁੰਦਾ ਹੈ।

ਇਹ ਵੀ ਪੜ੍ਹੋ: ਜਲੰਧਰ: ਪੁਲਸ ਯਾਦਗਾਰੀ ਦਿਵਸ ’ਤੇ PAP ਪੁੱਜੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੋਣ ਅਧਿਕਾਰੀਆਂ ਨੇ ਦੱਸਿਆ ਕਿ ਦੋ ਦਿਨਾਂ ਦੀ ਟ੍ਰੇਨਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਦੱਸਿਆ ਜਾਵੇਗਾ ਕਿ ਸਭ ਤੋਂ ਪਹਿਲਾਂ ਉਹ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਉਨ੍ਹਾਂ ਅਧਿਕਾਰੀਆਂ ਦੀ ਪਛਾਣ ਕਰਨ ਜੋ ਤਿੰਨ ਸਾਲਾਂ ਤੋਂ ਇਕ ਹੀ ਅਹੁਦੇ ’ਤੇ ਤਾਇਨਾਤ ਹਨ ਜਾਂ ਜੋ ਅਧਿਕਾਰੀ ਆਪਣੇ ਗ੍ਰਹਿ ਜ਼ਿਲ੍ਹਿਆਂ ’ਚ ਤਾਇਨਾਤ ਹਨ। ਚੋਣ ਕਮਿਸ਼ਨ ਨੇ ਪਿਛਲੇ ਦਿਨੀਂ ਇਕ ਚਿੱਠੀ ਚੋਣ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਜਾਰੀ ਕਰਕੇ ਉਨ੍ਹਾਂ ਨੂੰ ਅਜਿਹੇ ਅਧਿਕਾਰੀਆਂ ਨੂੰ ਤਬਦੀਲ ਕਰਨ ਲਈ ਕਿਹਾ ਸੀ। ਤਬਾਦਲਿਆਂ ਦਾ ਕੰਮ 31 ਦਸੰਬਰ ਤੱਕ ਸੰਪੰਨ ਕੀਤਾ ਜਾਣਾ ਹੈ ਕਿਉਂਕਿ ਜਨਵਰੀ ਦੇ ਸ਼ੁਰੂ ’ਚ ਚੋਣ ਕਮਿਸ਼ਨ ਵਿਧਾਨ ਸਭਾ ਚੋਣਾਂ ਦੀਆਂ ਮਿਤੀਆਂ ਦਾ ਐਲਾਨ ਕਰ ਦੇਵੇਗਾ।

ਇਹ ਵੀ ਪੜ੍ਹੋ: ਕੈਪਟਨ ਬੋਲੇ, ਨਵੀਂ ਪਾਰਟੀ ਬਣਾਉਣ ਦਾ ਫ਼ੈਸਲਾ ਅਟਲ, ਨਵਜੋਤ ਸਿੱਧੂ ’ਤੇ ਦਿੱਤਾ ਵੱਡਾ ਬਿਆਨ

ਸੂਤਰਾਂ ਨੇ ਦੱਸਿਆ ਕਿ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ ਕਿ ਉਹ ਚੋਣ ਕਮਿਸ਼ਨ ਨੂੰ ਸਮੇਂ-ਸਮੇਂ ’ਤੇ ਮਿਲਣ ਵਾਲੇ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ। ਡਿਪਟੀ ਕਮਿਸ਼ਨਰਾਂ ਨੂੰ ਪਹਿਲੇ ਪੜਾਅ ’ਚ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਆਪਣੇ ਅਧੀਨ ਆਉਂਦੇ ਚੋਣ ਅਧਿਕਾਰੀਆਂ ਨੂੰ ਟ੍ਰੇਨਿੰਗ ਦੇਣ ਦਾ ਕੰਮ ਕਰਨਗੇ।

ਇਹ ਵੀ ਪੜ੍ਹੋ: ਨਵਾਂਸ਼ਹਿਰ: ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਜ਼ਹਿਰੀਲੀ ਚੀਜ਼ ਖਾ ਕੇ ਲਾਇਆ ਮੌਤ ਨੂੰ ਗਲੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News