ਪੰਜਾਬ ਰਿਜ਼ਲਟ Live : ਪੰਜਾਬ ‘ਆਪ’ਦੀ ਸਰਕਾਰ ਬਣਨੀ ਤੈਅ, ਬਾਦਲ, ਕੈਪਟਨ ਤੇ ਸਿੱਧੂ ਵਰਗੇ ਦਿੱਗਜਾਂ ਨੂੰ ਝਟਕਾ

Thursday, Mar 10, 2022 - 01:04 PM (IST)

ਜਲੰਧਰ (ਵੈੱਬ ਡੈਸਕ) : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ 20 ਫਰਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਦੇ ਨਾਲ ਹੀ ਲਗਭਗ ਸਾਰੀਆਂ ਸੀਟਾਂ ’ਤੇ ਸਥਿਤੀ ਸਾਫ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਵਿਚ ਦੇ ਵੋਟਰਾਂ ਨੇ ਇਸ ਵਾਰ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਹੁਣ ਤਕ ਦੇ ਰੁਝਾਨਾਂ ਵਿਚ ਦੂਜੀ ਵਾਰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਉਤਰੀ ਆਮ ਆਦਮੀ ਪਾਰਟੀ ਲਗਭਗ ਕਲੀਨ ਸਵੀਪ ਕਰਦੀ ਨਜ਼ਰ ਆ ਰਹੀ ਹੈ। ਸ਼ੁਰੂਆਤ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਪੰਜਾਬ ਵਿਚ ਦਿੱਲੀ ਵਰਗੀ ਕਹਾਣੀ ਦੁਹਰਾਉਂਦੀ ਨਜ਼ਰ ਆ ਰਹੀ ਹੈ। ‘ਆਪ’ ਤੇਜ਼ੀ ਨਾਲ ਬਹੁਮਤ ਤੋਂ ਵੀ ਕਿਤੇ ਅਗਾਂਹ ਵੱਧਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਰਿਜ਼ਲਟ Live : ਅੰਮ੍ਰਿਤਸਰ ਪੂਰਬੀ ’ਚ ਸਿੱਧੂ ਨੂੰ ਝਟਕਾ, ‘ਆਪ’ ਪਹਿਲੇ, ਮਜੀਠੀਆ ਦੂਜੇ ਨੰਬਰ ’ਤੇ

ਦੂਜੇ ਨੰਬਰ ’ਤੇ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਇਹ ਸਿਰਫ ਰੁਝਾਨ ਹਨ ਅਤੇ ਨਤੀਜਿਆਂ ਲਈ ਥੋੜ੍ਹਾ ਇੰਤਜ਼ਾਰ ਕਰਨਾ ਹੋਵੇਗਾ। ਆਲਮ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਹਨੇਰੀ ਅੱਗੇ ਵੱਡੇ ਵੱਡੇ ਦਿੱਗਜ ਵੀ ਢਹਿ ਢੇਰੀ ਹੁੰਦੇ ਨਜ਼ਰ ਆ ਰਹੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਨਵਜੋਤ ਸਿੱਧੂ, ਬਿਕਰਮ ਸਿੰਘ ਮਜੀਠੀਆ ਵਰਗੇ ਵੱਡੇ ਲੀਡਰਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਦਿੰਦੇ ਨਜ਼ਰ ਆ ਰਹੇ ਹਨ।

ਹੁਣ ਤਕ ਦੇ ਰੁਝਾਨਾਂ ਅਨੁਸਾਰ

ਕੁੱਟ ਸੀਟਾਂ ਕਾਂਗਰਸ ਆਮ ਆਦਮੀ ਪਾਰਟੀ ਅਕਾਲੀ ਦਲ+ ਭਾਜਪਾ+ ਹੋਰ
117 13 89 9 5 1

 


Gurminder Singh

Content Editor

Related News