ਵਿਧਾਨ ਸਭਾ ਚੋਣਾਂ ’ਚ ਅਜੇ ਲੰਮਾ ਸਮਾਂ ਬਾਕੀ, ਲੋਕਾਂ ਦੀ ਸੇਵਾ ਮੁੱਖ ਨਿਸ਼ਾਨਾ : ਮਾਲਵਿਕਾ ਸੂਦ

06/20/2021 10:42:13 AM

ਮੋਗਾ (ਗੋਪੀ ਰਾਊਕੇ): ਵਿਸ਼ਵ ਭਰ ਵਿਚ ਆਪਣੀ ਅਦਾਇਗੀ ਅਤੇ ਸਮਾਜ ਸੇਵਾ ਦੇ ਖ਼ੇਤਰ ਵਿਚ ਵੱਖਰੀ ਪਛਾਣ ਬਣਾਉਣ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੱਚਰ ਸੂਦ ਨੇ ਅੱਜ ਉਨ੍ਹਾਂ ਵੱਲੋਂ ਆਉਂਦੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਸਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਵਿਰਾਮ ਚਿੰਨ੍ਹ ਲਗਾਉਂਦੇ ਹੋਏ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਚੋਣਾਂ ਵਿਚ ਅਜੇ ਤੱਕ ਲੰਮਾ ਸਮਾਂ ਪਿਆ ਹੈ ਅਤੇ ਮੌਕਾ ਆਉਣ ’ਤੇ ਹੀ ਕੋਈ ਅਗਲੀ ਰਣਨੀਤੀ ਬਣਾਈ ਜਾਵੇਗੀ ਪਰ ਹਾਲ ਦੀ ਘੜੀ ਵਿਚ ਉਨ੍ਹਾਂ ਦਾ ਨਿਸ਼ਾਨਾ ਸਿਰਫ਼ ਤੇ ਸਿਰਫ਼ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਇਸ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤਕ ਰੰਗਤ ਨਹੀਂ ਦੇਣੀ ਚਾਹੀਦੀ।

ਇਹ ਵੀ ਪੜ੍ਹੋ:  ਦਾਜ ਦੀ ਬਲੀ ਚੜ੍ਹੀ ਇਕ ਹੋਰ ਵਿਆਹੁਤਾ, ਮਾਪਿਆਂ ਨੂੰ ਕੀਤਾ ਸੀ ਵਾਇਸ ਮੈਸੇਜ, 'ਮੈਨੂੰ ਇਨ੍ਹਾਂ ਨੇ ਸਲਫਾਸ ਦੇ ਦਿੱਤਾ'

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਮਾਜ ਸੇਵੀਆਂ ਦੇ ਨਾਲ ਮਿਲ ਕੇ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਦੇ ਮਿਸ਼ਨ ਦੇ ਤਹਿਤ ਆਪਣਾ ਯੋਗਦਾਨ ਪਾਇਆ ਜਾਂਦਾ ਹੈ। ਹੁਣ ਜਦ ਪਿਛਲੇ ਸਾਲ ਤੋਂ ਕੋਰੋਨਾ ਦੀ ਮਹਾਮਾਰੀ ਚੱਲੀ ਹੈ ਤਾਂ ਉਨ੍ਹਾਂ ਇਨ੍ਹਾਂ ਸੇਵਾਵਾਂ ਨੂੰ ਹੋਰ ਤੇਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਭਰਾ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਜਿਸ ਤਰ੍ਹਾਂ ਹੋਰ ਰਾਜਾਂ ਵਿਚ ਸੇਵਾ ਕਰ ਰਹੇ ਹਨ ਉਸੇ ਤਰ੍ਹਾਂ ਉਹ ਆਪਣੀ ਜਨਮ ਭੂਮੀ ਮੋਗਾ ਵਿਚ ਲੋਕਾਂ ਦੀ ਸੇਵਾ ਕਰ ਰਹੇ ਹਨ।

ਇਹ ਵੀ ਪੜ੍ਹੋ: ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਪ੍ਰਿੰਸੀਪਲ ਅਤੇ ਅਧਿਆਪਕ ’ਤੇ ਵੱਡੀ ਕਾਰਵਾਈ

ਉਨ੍ਹਾਂ ਕਿਹਾ ਕਿ ਹਰ ਸਮਾਜ ਦੇ ਮਨੁੱਖ ਨੂੰ ਲੋਕਾਂ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਹੁਣ ਜਦ ਦੁਨੀਆ ਭਰ ਵਿਚ ਇਸ ਤਰ੍ਹਾਂ ਦੀ ਮਹਾਮਾਰੀ ਚੱਲ ਰਹੀ ਹੈ ਤਾਂ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਵੀ ਜ਼ਿਆਦਾ ਬਣਦੀ ਹੈ। ਮਾਲਵਿਕਾ ਸੂਦ ਸੱਚਰ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਰਾਜਨੀਤਕ ਉਦੇਸ਼ ਦੇ ਲਈ ਲੋਕਾਂ ਦੀ ਸੇਵਾ ਕਰ ਰਹੇ ਹਨ ਬਲਕਿ ਉਹ ਸ਼ੁਰੂ ਤੋਂ ਹੀ ਇਸ ਤਰ੍ਹਾਂ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਦਿੰਦੇ ਆ ਰਹੇ ਹਨ।

ਇਹ ਵੀ ਪੜ੍ਹੋ: ਸ਼ੱਕੀ ਹਾਲਾਤ ’ਚ 3 ਸਾਲਾ ਬੱਚੇ ਦੀ ਮੌਤ, ਦਾਦੇ ਤੇ ਲੋਕਾਂ ਨੇ ਮਤਰੇਈ ਮਾਂ ’ਤੇ ਲਾਏ ਗੰਭੀਰ ਦੋਸ਼


Shyna

Content Editor

Related News