ਖੰਨਾ : ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਆਏ ਵਿਅਕਤੀ ਦੀ ਅਚਾਨਕ ਮੌਤ
Sunday, Feb 20, 2022 - 06:23 PM (IST)
ਖੰਨਾ (ਸ਼ਾਹੀ) : ਖੰਨਾ ਵਿਚ ਅੱਜ 80 ਸਾਲਾ ਬਜ਼ੁਰਗ ਦੀ ਬੂਥ ’ਤੇ ਦਿਲ ਦਾ ਦੌਰਾਨ ਪੈਣ ਕਾਰਣ ਮੌਤ ਹੋ ਗਈ। ਖੰਨਾ ਦੇ ਬੂਥ ਨੰਬਰ 121 ਵਿਚ ਸਥਾਨਕ ਏ. ਐੱਸ. ਹਾਈ. ਸਕੂਲ ਦਾ ਰਿਟਾਇਰਡ ਮਾਸਟਰ ਦਿਵਾਨ ਚੰਦ ਜਿਵੇਂ ਹੀ ਵੋਟ ਪਾਉਣ ਲਈ ਸੈਂਟਰ ਵਿਚ ਦਾਖਲ ਹੋਏ ਤਾਂ ਉਹ ਅਚਾਨਕ ਜ਼ਮੀਨ ’ਤੇ ਡਿੱਗ ਗਏ। ਉਕਤ ਨੂੰ ਤੁਰੰਤ ਬੂਥ ਦੇ ਸਾਹਮਣੇ ਹੀ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਥੇ ਇਹ ਵੀ ਦੱਸਣਯੋਗ ਹੈ ਕਿ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ 80 ਸਾਲ ਦੇ ਉਮਰ ਦੇ ਬਜ਼ੁਰਗਾਂ ਨੂੰ ਘਰ ਘਰ ਜਾ ਕੇ ਬੈਲਟ ਪੇਪਰ ਰਾਹੀਂ ਵੋਟ ਪਵਾਉਣੀ ਸੀ ਪਰ ਪ੍ਰਸ਼ਾਸਨ ਨੇ ਉਕਤ ਤੋਂ ਵੋਟ ਨਹੀਂ ਪੁਆਈ।
ਇਹ ਵੀ ਪੜ੍ਹੋ : ਭਦੌੜ ’ਚ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੋਣ ਲੜ ਰਹੇ ‘ਆਪ’ ਉਮੀਦਵਾਰ ਦੀ ਗੱਡੀ ’ਤੇ ਹਮਲਾ
ਉਧਰ ਇਸ ਸੰਬੰਧੀ ਰਿਟਰਨਿੰਗ ਅਫਸਰ ਖੰਨਾ ਮਨਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਨੇ ਖੁਦ ਸਹੂਲਤ ਲੈਣ ਲਈ ਬੇਨਤੀ ਕਰਨੀ ਸੀ, ਜਿਸ ਬਜ਼ੁਰਗ ਨੇ 13 ਫਰਵਰੀ ਤੱਕ ਅਰਜ਼ੀ ਦਿੱਤੀ, ਉਨ੍ਹਾਂ ਦੀਆਂ ਵੋਟਾਂ ਘਰ-ਘਰ ਜਾ ਕੇ ਪੁਆਈਆਂ ਗਈਆਂ। ਮ੍ਰਿਤਕ ਦਾ ਬੇਟਾ ਰਵੀ ਕੁਮਾਰ ਜੋ ਕੇਂਦਰੀ ਜੀ. ਐੱਸ. ਟੀ. ਵਿਭਾਗ ਵਿਚ ਸੁਪਰੀਟੈਂਡੈਂਟ ਹੈ, ਦੀ ਖਮਾਣੋ ਤਹਿਸੀਲ ਵਿਚ ਚੋਣ ਡਿਊਟੀ ਲੱਗੀ ਸੀ, ਜਿਸ ਨੂੰ ਤੁਰੰਤ ਬੁਲਾਇਆ ਗਿਆ, ਅਤੇ ਇਸ ਬਾਰੇ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ : ਪਤਨੀ ਨਾਲ ਵੋਟ ਕਰਨ ਪਹੁੰਚੇ ਨਵਜੋਤ ਸਿੰਘ ਸਿੱਧੂ, ਪੱਤਰਕਾਰਾਂ ਸਾਹਮਣੇ ਆਖੀ ਵੱਡੀ ਗੱਲ
ਨੋਟ - ਵਿਧਾਨ ਸਭਾ ਚੋਣਾਂ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਜਾਨਣ ਲਈ ਡਾਊਨਲੋਡ ਕਰੋ ਜਗ ਬਾਣੀ ਦੀ ਐਂਡਾਇਡ ਐਪ