ਪੰਜਾਬ ''ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਐਲਾਨ
Thursday, Apr 23, 2026 - 12:29 PM (IST)
ਚੰਡੀਗੜ੍ਹ : ਪੰਜਾਬ ਅੰਦਰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਇਹ ਚੋਣਾਂ ਕਿਸੇ ਵੀ ਪਾਰਟੀ ਨਾਲ ਗਠਜੋੜ ਤੋਂ ਬਿਨਾਂ ਇਕੱਲਿਆਂ ਹੀ ਲੜੇਗੀ। ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਿਬੀਨ ਨੇ ਇਕ ਇੰਟਰਵਿਊ ਦੌਰਾਨ ਆਖਿਆ ਹੈ ਕਿ ਭਾਜਪਾ ਨਾ ਕਿਸੇ ਨਾਲ ਗਠਜੋੜ ਕਰੇਗੀ ਅਤੇ ਨਾ ਹੀ ਕਿਸੇ ਹੋਰ ਪਾਰਟੀ ਦੇ ਨਾਲ ਜਾਵੇਗੀ, ਸਗੋਂ ਆਪਣੇ ਬਲਬੂਤੇ ’ਤੇ ਮੈਦਾਨ ਵਿਚ ਉਤਰੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿਚ ਔਰਤਾਂ ਦਾ ਵੱਡਾ ਵਰਗ ਭਾਜਪਾ ਦੇ ਨਾਲ ਖੜ੍ਹਾ ਹੈ ਅਤੇ ਇਹ ਸਮਰਥਨ ਆਉਣ ਵਾਲੀਆਂ ਚੋਣਾਂ ਵਿਚ ਵੀ ਨਜ਼ਰ ਆਵੇਗਾ।
ਇਹ ਵੀ ਪੜ੍ਹੋ : ਪੰਜਾਬ : ਇਸ ਇਲਾਕੇ 'ਚ ਹੋਵੇਗਾ ਮੁਕੰਮਲ ਬਲੈਕ ਆਊਟ, ਵੱਜਣਗੇ ਖ਼ਤਰੇ ਦੇ ਸਾਇਰਨ
ਭਾਜਪਾ ਪ੍ਰਧਾਨ ਨੇ ਇਹ ਵੀ ਮੰਨਿਆ ਕਿ ਪੰਜਾਬ ਵਿਚ ਪਾਰਟੀ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਇਸ ਦੇ ਬਾਵਜੂਦ ਪਾਰਟੀ ਸਦਾ ਹੀ ਪੰਜਾਬ ਦੇ ਨਾਲ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਲੋਕਾਂ ਨੂੰ ਭਾਜਪਾ ਦਾ ਇਕ ਨਵਾਂ ਰੂਪ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮੈਦਾਨ ਵਿਚ ਆਪਣੀ ਪਕੜ ਬਣਾਉਣ ਲਈ ਸਮਾਂ ਲੱਗਦਾ ਹੈ ਅਤੇ ਭਾਜਪਾ ਇਸੇ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ। ਪਾਰਟੀ ਨੂੰ ਯਕੀਨ ਹੈ ਕਿ ਆਉਣ ਵਾਲੇ ਸਮੇਂ ਵਿਚ ਉਹ ਪੰਜਾਬ ਦੀ ਰਾਜਨੀਤੀ ਵਿਚ ਆਪਣੀ ਮਜ਼ਬੂਤ ਹਿਸੇਦਾਰੀ ਦਰਜ ਕਰਵਾਏਗੀ।
ਇਹ ਵੀ ਪੜ੍ਹੋ : ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
