ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਸਭ ਤੋਂ ਵਧ ਤੇ ਅੰਮ੍ਰਿਤਸਰ 'ਚ ਹੋਈ ਸਭ ਤੋਂ ਘੱਟ ਵੋਟਿੰਗ

Monday, Feb 21, 2022 - 01:28 AM (IST)

ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਸਭ ਤੋਂ ਵਧ ਤੇ ਅੰਮ੍ਰਿਤਸਰ 'ਚ ਹੋਈ ਸਭ ਤੋਂ ਘੱਟ ਵੋਟਿੰਗ

ਜਲੰਧਰ (ਵੈੱਬ ਡੈਸਕ)- ਪੰਜਾਬ 'ਚ 117 ਵਿਧਾਨ ਸਭਾ ਹਲਕਿਆਂ 'ਚ ਵਿਧਾਇਕਾਂ ਦੀ ਚੋਣ ਲਈ ਇਕ ਪੜਾਅ 'ਚ ਵੋਟਾਂ ਪਈਆਂ ਅਤੇ 70.20 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਦੇ ਨਾਲ ਹੀ ਮਾਨਸਾ ਜ਼ਿਲ੍ਹੇ 'ਚ ਸਭ ਤੋਂ ਜ਼ਿਆਦਾ 81.13 ਫੀਸਦੀ ਅਤੇ ਸਭ ਤੋਂ ਘੱਟ ਅੰਮ੍ਰਿਤਸਰ ਵਿਚ 62.68 ਫੀਸਦੀ ਵੋਟਿੰਗ ਹੋਈ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਲਾਈਨਾਂ 'ਚ ਲੱਗਣੇ ਸ਼ੁਰੂ ਹੋ ਗਏ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੂਬੇ 'ਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ’ਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 

PunjabKesari

ਇਹ ਖ਼ਬਰ ਪੜ੍ਹੋ-  ਜੈਤੋ ਵਿਖੇ ਸ਼ਾਂਤੀਪੂਰਨ ਵੋਟਿੰਗ ਹੋਈ, 5 ਆਦਰਸ਼ ਪੋਲਿੰਗ ਬੂਥ ਬਣਾਏ ਗਏ

117 ਹਲਕਿਆਂ 'ਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ’ਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਕੁੱਲ 1304 ਉਮੀਦਵਾਰਾਂ ’ਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ, ਜਦਕਿ 461 ਆਜ਼ਾਦ ਉਮੀਦਵਾਰ ਇਸ ਵਾਰ ਚੋਣ ਮੈਦਾਨ ਵਿਚ ਹਨ। ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਚੋਣ ਅਧਿਕਾਰੀ ਡਾ. ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14,684 ਥਾਵਾਂ 'ਤੇ 24,689 ਪੋਲਿੰਗ ਸਟੇਸ਼ਨ ਅਤੇ 51 ਆਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ’ਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ ਹੈ। 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਸਨ। ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟਿੰਗ ਕੀਤੀ ਜਾ ਰਹੀ ਹੈ।

ਇਹ ਖ਼ਬਰ ਪੜ੍ਹੋ- AUS v SL : ਸ਼੍ਰੀਲੰਕਾ ਨੇ ਆਸਟਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News