ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ’ਤੇ ਸੂਬੇ ’ਚੋਂ 316.66 ਕਰੋੜ ਦੀ ਜਾਇਦਾਦ ਜ਼ਬਤ

Friday, Feb 04, 2022 - 09:41 AM (IST)

ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ’ਤੇ ਸੂਬੇ ’ਚੋਂ 316.66 ਕਰੋੜ ਦੀ ਜਾਇਦਾਦ ਜ਼ਬਤ

ਜਲੰਧਰ (ਧਵਨ) - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਐਨਫੋਰਸਮੈਂਟ ਟੀਮਾਂ ਵੱਲੋਂ ਸੂਬੇ ’ਚੋਂ 2 ਫਰਵਰੀ, 2022 ਤੱਕ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਸੰਬੰਧ ’ਚ 316.66 ਕਰੋੜ ਰੁਪਏ ਕੀਮਤ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲਿਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਐਨਫੋਰਸਮੈਂਟ ਵਿੰਗ ਵੱਲੋਂ 278.58 ਕਰੋੜ ਰੁਪਏ ਦੇ ਨਸ਼ੇ ਵਾਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20.47 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1,215 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜ ਕਰਨ ਦੀ ਸੰਭਾਵਨਾ ਵਾਲੇ 2,956 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ’ਚੋਂ 2,219 ਲੋਕਾਂ ਖ਼ਿਲਾਫ਼ ਪਹਿਲਾਂ ਤੋਂ ਹੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ, ਜਦੋਂਕਿ ਬਾਕੀਆਂ ’ਤੇ ਛੇਤੀ ਮਾਮਲਾ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ. ਆਰ. ਪੀ. ਸੀ. ਕਾਨੂੰਨ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਦੇ ਤਹਿਤ 1,097 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸਾਰੇ 2,793 ਗੈਰ-ਜ਼ਮਾਨਤੀ ਵਾਰੰਟਾਂ ਦੇ ਮਾਮਲਿਆਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ।

ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!

ਉਨ੍ਹਾਂ ਅੱਗੇ ਕਿਹਾ ਕਿ ਪੂਰੇ ਸੂਬੇ ’ਚ 17,220 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ’ਚ ਕੁੱਲ 3,90,275 ਲਾਇਸੰਸੀ ਹਥਿਆਰਾਂ ’ਚੋਂ ਹੁਣ ਤੱਕ 3,76,925 ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ, ਜਦੋਂ ਕਿ ਸੂਬੇ ’ਚ 76 ਬਿਨਾਂ ਲਾਇਸੰਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

    


author

rajwinder kaur

Content Editor

Related News