ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
Thursday, Sep 24, 2026 - 06:00 PM (IST)
ਅਜਨਾਲਾ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ 'ਪੰਜਾਬ ਬਚਾਓ ਰੈਲੀ' ਦੌਰਾਨ ਕੀਤਾ ਗਿਆ। ਇਸ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਇਸ ਦੌਰਾਨ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਜੋਧ ਸਿੰਘ ਸਮਰਾ ਨੂੰ ਕੈਬਨਿਟ ਵਿਚ ਸ਼ਾਮਲ ਕਰਕੇ ਮੰਤਰੀ ਵੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ ਅਤੇ 4 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਅਨਾਜ ਦੇਣ ਦੀ ਗੱਲ ਕਹੀ। ਉਨ੍ਹਾਂ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਵੱਡੇ ਪੱਧਰ 'ਤੇ ਲੋਕ ਪੱਖੀ ਸਕੀਮਾਂ ਸ਼ਰੂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ ਫਰਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
