ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
Wednesday, Sep 01, 2021 - 11:04 PM (IST)
 
            
            ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਵਿਧਾਨ ਸਭਾ ਚੋਣਾਂ 2022 ਲਈ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਅੱਜ ਐਲਾਨੇ ਗਏ ਉਮੀਦਵਾਰਾਂ ਵਿਚ ਕੰਵਰਜੀਤ ਸਿੰਘ ਰੋਜੀ ਬਰਕੰਦੀ ਹਲਕਾ ਸ੍ਰ ਮੁਕਤਸਰ ਸਾਹਿਬ, ਮਨਤਾਰ ਸਿੰਘ ਬਰਾੜ ਹਲਕਾ ਕੋਟਕਪੂਰਾ, ਜਗਮੀਤ ਸਿੰਘ ਬਰਾੜ ਹਲਕਾ ਮੌੜ, ਜੀਤਮਹਿੰਦਰ ਸਿੰਘ ਹਲਕਾ ਤਲਵੰਡੀ ਸਾਬੋ, ਪਰਮਬੰਸ ਸਿੰਘ ਬੰਟੀ ਰੋਮਾਣਾ ਹਲਕਾ ਫਰੀਦਕੋਟ, ਸੂਬਾ ਸਿੰਘ ਹਲਕਾ ਜੈਤੋ ਤੋਂ ਉਮੀਦਵਾਰ ਹੋਣਗੇ।
ਇਹ ਵੀ ਪੜ੍ਹੋ : ਹਰੀਸ਼ ਰਾਵਤ ਦੇ ਬਦਲੇ ਸੁਰ, ਕੈਪਟਨ ਦੀ ਅਗਵਾਈ ’ਚ ਚੋਣ ਲੜਨ ਵਾਲੇ ਬਿਆਨ ਤੋਂ ਲਿਆ ਯੂ-ਟਰਨ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ-ਵੱਖ ਹਲਕਿਆਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਕਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਦੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਤੋਂ, ਵਿਰਸਾ ਸਿੰਘ ਵਲਟੋਹਾ ਖੇਮਕਰਨ ਤੋਂ, ਅਮਰਪਾਲ ਸਿੰਘ ਬੋਨੀ ਨੂੰ ਅਜਨਾਲਾ ਤੋਂ, ਗੁਲਜ਼ਾਰ ਸਿੰਘ ਰਣੀਕੇ ਨੂੰ ਅਟਾਰੀ ਤੋਂ, ਐਨ. ਕੇ . ਸ਼ਰਮਾ ਨੂੰ ਡੇਰਾਬੱਸੀ ਤੋਂ, ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਤੋਂ, ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ, ਜਗਬੀਰ ਸਿੰਘ ਬਰਾੜ ਨੂੰ ਜਲੰਧਰ ਛਾਉਣੀ, ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ, ਅੰਮ੍ਰਿਤਸਰ ਨਾਰਥ ਹਲਕੇ ਤੋਂ ਅਨਿਲ ਜੋਸ਼ੀ, ਪਠਾਨਕੋਟ ਦੇ ਰਾਜ ਕੁਮਾਰ ਗੁਪਤਾ ਨੂੰ ਸੁਜਾਨਪੁਰ ਹਲਕੇ ਤੋਂ, ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ, ਵਿਧਾਨ ਸਭਾ ਹਲਕਾ ਰਾਮਪੁਰਫੂਲ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ (ਜਿਨ੍ਹਾਂ ਨੇ ਬਾਅਦ ਵਿਚ ਇਹ ਆਖਿਆ ਕਿ ਰਾਮਪੁਰਫੂਲ ਤੋਂ ਉਹ ਨਹੀਂ ਉਨ੍ਹਾਂ ਦੇ ਪੁੱਤਰ ਚੋਣ ਲੜਨਗੇ) ਬਠਿੰਡਾ ਦਿਹਾਤੀ ਐੱਸ. ਸੀ. ਹਲਕੇ ਤੋਂ ਪ੍ਰਕਾਸ਼ ਸਿੰਘ ਭੱਟੀ ਅਤੇ ਭੁੱਚੋ ਐੱਸ. ਸੀ ਹਲਕੇ ਤੋਂ ਦਰਸ਼ਨ ਸਿੰਘ ਕੋਟਫੱਤਾ ਪਾਰਟੀ ਦੇ ਉਮੀਦਵਾਰ ਹੋਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮੁਤਵਾਜ਼ੀ ਜਥੇਦਾਰ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ’ਤੇ ਕੀਤਾ ਤਲਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            