ਚੋਣਾਂ ਦੌਰਾਨ ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਥਾਣੇ ਨੇੜੇ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

Sunday, Feb 20, 2022 - 06:23 PM (IST)

ਚੋਣਾਂ ਦੌਰਾਨ ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਥਾਣੇ ਨੇੜੇ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ (ਸੁਮਿਤ) : ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਵਿਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਦੋ ਨੌਜਵਾਨਾਂ ਨੂੰ ਪੁਲਸ ਸਟੇਸ਼ਨ ਦੇ ਨੇੜੇ ਹੀ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਸਵੇਰ ਸਮੇਂ ਇਥੋਂ ਲੰਘ ਰਹੇ ਸਨ, ਤਾਂ ਇਸ ਦੌਰਾਨ ਅਣਪਛਾਤਿਆਂ ਵਲੋਂ ਚਾਕੂ ਮਾਰ ਕੇ ਦੋ ਨੌਜਵਾਨਾਂ ਨੂੰ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਜਗਦੀਸ਼ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਆਪਣੇ ਦੋ ਦੋਸਤਾਂ ਨਾਲ ਸਵੇਰੇ ਕਿਤੇ ਜਾ ਰਿਹਾ ਸੀ, ਤਾਂ ਇਸ ਦੌਰਾਨ 3-4 ਵਿਅਕਤੀਆਂ ਨੇ ਉਨ੍ਹਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ, ਇਸ ਹਮਲੇ ਵਿਚ ਉਸ ਦੇ ਪੁੱਤਰ ਅਤੇ ਉਸ ਦੇ ਦੋਸਤ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਨਾਲ ਮੌਜੂਦ ਇਕ ਹੋਰ ਦੋਸਤ ਬਿਲਕੁਲ ਠੀਕ ਹੈ।

ਇਹ ਵੀ ਪੜ੍ਹੋ : ਭਦੌੜ ’ਚ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੋਣ ਲੜ ਰਹੇ ‘ਆਪ’ ਉਮੀਦਵਾਰ ਦੀ ਗੱਡੀ ’ਤੇ ਹਮਲਾ

ਵਾਰਦਾਤ ਤੋਂ ਬਾਅਦ ਥਾਣੇ ਪਹੁੰਚੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਿਤਾ ਨੇ ਨਮ ਅੱਖਾਂ ਨਾਲ ਕਿਹਾ ਕਿ ਉਸ ਦੇ ਨੌਜਵਾਨ ਪੁੱਤਰ ਦਾ ਕਤਲ ਕਰਕੇ ਉਸ ਦੇ ਬੁਢਾਪੇ ਦਾ ਸਹਾਰਾ ਖੋਹ ਲਿਆ ਹੈ। ਉਨ੍ਹਾਂ ਕਿਹਾ ਕਿ ਉਸ ਦਾ ਇਕ ਪੁੱਤਰ ਅਜੇ ਪ਼ੜ੍ਹਾਈ ਕਰਦਾ ਹੈ, ਜਦਕਿ ਜਗਦੀਸ਼ ਹੀ ਘਰ ਵਿਚ ਕਮਾਉਣ ਵਾਲਾ ਸੀ, ਜਿਸ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਧਰ ‘ਜਗ ਬਾਣੀ’ ਵਲੋਂ ਜਦੋਂ ਥਾਣਾ ਰਾਮਬਾਗ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਖੰਨਾ : ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਆਏ ਵਿਅਕਤੀ ਦੀ ਅਚਾਨਕ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News