ਭਦੌੜ ’ਚ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੋਣ ਲੜ ਰਹੇ ‘ਆਪ’ ਉਮੀਦਵਾਰ ਦੀ ਗੱਡੀ ’ਤੇ ਹਮਲਾ
Sunday, Feb 20, 2022 - 04:08 PM (IST)
ਬਰਨਾਲਾ : ਬਰਨਾਲਾ ਜ਼ਿਲ੍ਹੇ ਦੀ ਹਾਟ ਸੀਟ ਭਦੌੜ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਗੱਡੀ ’ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਗੱਡੀ ਦਾ ਸੈਂਟਰ ਲਾਕ ਟੁੱਟ ਗਿਆ। ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਨੇ ਦੱਸਿਆ ਕਿ ਉਹ ਭਦੌੜ ਹਲਕੇ ਵਿਚ ਪੋਲਿੰਗ ਬੂਥ ਦੀ ਚੈਕਿੰਗ ਕਰਕੇ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਰਸਤੇ ਵਿਚ ਹੀ ਕਾਂਗਰਸੀ ਆਗੂ ਦੇ ਪੁੱਤਰ ਅਤੇ ਉਸ ਦੇ ਦੋਸਤਾਂ ਨੇ ਉਸ ਦੀ ਗੱਡੀ ਨੂੰ ਘੇਰ ਲਿਆ ਅਤੇ ਉਸ ’ਤੇ ਹਮਲਾ ਕਰ ਦਿੱਤਾ। ‘ਆਪ’ ਉਮੀਦਵਾਰ ਨੇ ਦੱਸਿਆ ਕਿ ਇਸ ਦੌਰਾਨ ਉਹ ਕਿਸੇ ਤਰ੍ਹਾਂ ਉਥੋਂ ਆਪਣੀ ਜਾਨ ਬਚਾ ਕੇ ਭੱਜ ਨਿਕਲਿਆ।
ਇਹ ਵੀ ਪੜ੍ਹੋ : ਪਤਨੀ ਨਾਲ ਵੋਟ ਕਰਨ ਪਹੁੰਚੇ ਨਵਜੋਤ ਸਿੰਘ ਸਿੱਧੂ, ਪੱਤਰਕਾਰਾਂ ਸਾਹਮਣੇ ਆਖੀ ਵੱਡੀ ਗੱਲ
ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਥੇ ਕੋਰੋਨਾ ਨਿਯਮਾਂ ਦੀ ਵੀ ਵਿਸ਼ੇਸ਼ ਤੌਰ ’ਤੇ ਪਾਲਣਾ ਕੀਤੀ ਜਾ ਰਹੀ ਹੈ। ਚੋਣ ਅਮਲੇ ਵਲੋਂ ਹਰ ਵੋਟਰ ਨੂੰ ਪੋਲ ਕਰਨ ਤੋਂ ਪਹਿਲਾਂ ਬਕਾਇਦਾ ਵਿਸ਼ੇਸ਼ ਦਸਤਾਨੇ ਅਤੇ ਮਾਸਕ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਰ ਵੋਟਰ ਨੂੰ ਪਹਿਲਾਂ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ : ਬਾਰਾਤ ਚੜ੍ਹਨ ਤੋਂ ਪਹਿਲਾਂ ਵੋਟ ਪਾਉਣ ਪੁੱਜਾ ਲਾੜਾ
ਨੋਟ - ਵਿਧਾਨ ਸਭਾ ਚੋਣਾਂ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਜਾਨਣ ਲਈ ਡਾਊਨਲੋਡ ਕਰੋ ਜਗ ਬਾਣੀ ਦੀ ਐਂਡਾਇਡ ਐਪ