ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵਲੋਂ ਪਹਿਲੇ ਉਮੀਦਵਾਰ ਦਾ ਐਲਾਨ, ਜਲਾਲਾਬਾਦ ਤੋਂ ਚੋਣ ਲੜਨਗੇ ਸੁਖਬੀਰ ਬਾਦਲ

03/14/2021 6:25:23 PM

ਜਲਾਲਾਬਾਦ : ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵਲੋਂ ਪਹਿਲੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲਾਲਾਬਾਦ ਵਿਧਾਨ ਸਭਾ ਸੀਟ ਲਈ ਸੁਖਬੀਰ ਬਾਦਲ ਦੇ ਨਾਂ ਦਾ ਐਲਾਨ ਖੁਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਇਸ ਦਾ ਐਲਾਨ ਸੁਖਬੀਰ ਬਾਦਲ ਵਲੋਂ ਜਲਾਲਾਬਾਦ ਵਿਖੇ ਰੱਖੀ ਗਈ ‘ਪੰਜਾਬ ਮੰਗਦਾ ਜਵਾਬ’ ਰੈਲੀ ਵਿਚ ਕੀਤਾ ਗਿਆ ਹੈ। ਇਸ ਦੇ ਨਾਲ ਉਨ੍ਹਾਂ ਸਾਰੀਆਂ ਅਟਕਲਾਂ ’ਤੇ ਵਿਰਾਮ ਲੱਗ ਗਿਆ ਹੈ, ਜਿਨ੍ਹਾਂ ਵਿਚ ਆਖਿਆ ਜਾ ਰਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਆਪਣਾ ਹਲਕਾ ਜਲਾਲਾਬਾਦ ਛੱਡ ਕੇ ਲੰਬੀ ਤੋਂ ਚੋਣ ਲੜ ਸਕਦੇ ਹਨ। ਇਸ ਐਲਾਨ ਦੇ ਨਾਲ ਹੀ ਸੁਖਬੀਰ ਨੇ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੀ ਵਜਾ ਦਿੱਤਾ ਹੈ।

ਇਹ ਵੀ ਪੜ੍ਹੋ : ਪਟਿਆਲਾ ਦੇ ਡੀ. ਐੱਸ. ਪੀ. ਖ਼ਿਲਾਫ਼ ਪੁਲਸ ਨੇ ਦਰਜ ਕੀਤਾ ਪਰਚਾ, ਜਾਣੋ ਕੀ ਹੈ ਪੂਰਾ ਮਾਮਲਾ

ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਇਸ ਸਮੇਂ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਹਨ ਅਤੇ ਜੇਕਰ ਸੁਖਬੀਰ ਬਾਦਲ ਜਲਾਲਾਬਾਦ ਤੋਂ ਚੋਣ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਦੀ ਸੀਟ ਤੋਂ ਅਸਤੀਫ਼ਾ ਦੇਣਾ ਪਵੇਗਾ। 

ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ ਡੀ. ਜੀ. ਪੀ. ਦਿਨਕਰ ਗੁਪਤਾ ਨਾਲ ਮੁਲਾਕਾਤ, ਜਾਣੋ ਕੀ ਹੈ ਪੂਰਾ ਮਾਮਲਾ

ਫਿਲਹਾਲ ਮੌਜੂਦਾ ਸਮੇਂ ਵਿਚ ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਆਵਲਾ ਵਿਧਾਇਕ ਹਨ ਅਤੇ ਉ੍ਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਨੇ ਜਲਾਲਾਬਾਦ ਵਿਚ ਸਥਾਨਕ ਚੋਣਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਹੁਣ ਜਦੋਂ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ, ਅਜਿਹੇ ਵਿਚ ਜਲਾਲਾਬਾਦ ਸੀਟ ਤੋਂ ਚੋਣ ਮੁਕਾਬਲਾ ਹੋਰ ਵੀ ਦਿਲਚਸਪ ਹੋ ਗਿਆ ਹੈ। 

ਇਹ ਵੀ ਪੜ੍ਹੋ : ਬਰਨਾਲਾ ’ਚ ਵੱਡਾ ਹਾਦਸਾ, ਮਾਤਾ ਚਿੰਤਪੁਰਨੀ ਤੋਂ ਪਰਤ ਰਹੇ 3 ਲੋਕਾਂ ਦੀ ਮੌਤ, ਕੁੜੀ ਗੰਭੀਰ ਜ਼ਖਮੀ

Gurminder Singh

This news is Content Editor Gurminder Singh