ਪਟਿਆਲਾ ’ਚ ਹਾਰ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਪਹਿਲਾ ਬਿਆਨ

Thursday, Mar 10, 2022 - 10:12 PM (IST)

ਪਟਿਆਲਾ ’ਚ ਹਾਰ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਪਹਿਲਾ ਬਿਆਨ

ਪਟਿਆਲਾ : ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਕਿਹਾ ਹੈ ਕਿ ‘ਮੈਂ ਲੋਕਾਂ ਦੇ ਫ਼ੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਲੋਕਤੰਤਰ ਦੀ ਜਿੱਤ ਹੋਈ ਹੈ। ਪੰਜਾਬੀਆਂ ਨੇ ਭੇਦ-ਭਾਵ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟਾਂ ਪਾ ਕੇ ਪੰਜਾਬੀਅਤ ਦੀ ਅਸਲੀ ਭਾਵਨਾ ਦਿਖਾਈ ਹੈ। ਇਸ ਲਈ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਵਧਾਈ ਦੇ ਹੱਕਦਾਰ ਹਨ।

ਇਹ ਵੀ ਪੜ੍ਹੋ : ਹੂੰਝਾ-ਫੇਰ ਜਿੱਤ ਤੋਂ ਬਾਅਦ ਬੋਲੇ ਭਗਵੰਤ ਮਾਨ, ਮਾਂ ਦੇ ਸਾਹਮਣੇ ਸਟੇਜ ’ਤੇ ਖੜ੍ਹੇ ਹੋ ਕੇ ਦਿੱਤਾ ਵੱਡਾ ਬਿਆਨ

ਦੱਸਣਯੋਗ ਹੈ ਕਿ ਪਟਿਆਲਾ ਸ਼ਹਿਰੀ ਦੇ ਵੋਟਰਾਂ ਨੇ ਇਸ ਵਾਰ ਨਵਾਂ ਇਤਿਹਾਸ ਰਚ ਦਿੱਤਾ ਹੈ। ਇਥੇ ਲਗਾਤਾਰ ਚਾਰ ਵਾਰ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਕੈਪਟਨ 2002, 2007, 2012 ਅਤੇ 2017 ਵਿਚ ਲਗਾਤਾਰ ਜਿੱਤ ਵਾਰ ਜਿੱਤ ਹਾਸਲ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਰਿਜ਼ਲਟ Live : ਪੰਜਾਬ ’ਚ ‘ਆਪ’ ਦੀ ਜਿੱਤ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਟਵੀਟ ਆਇਆ ਸਾਹਮਣੇ

ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ 19,697 ਦੇ ਵੱਡੇ ਫਰਕ ਨਾਲ ਮਾਤ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ 28007 ਵੋਟਾਂ ਹਾਸਲ ਹੋਈਆਂ ਸਨ ਜਦਕਿ ਆਮ ਆਦਮੀ ਪਾਰਟੀ ਦੇ ਅਜੀਤਪਾਲ ਕੋਹਲੀ ਨੂੰ 47704 ਰਿਕਾਰਡ ਵੋਟਾਂ ਮਿਲੀਆਂ। ਇਥੇ ਅਕਾਲੀ ਦਲ ਦੇ ਹਰਪਾਲ ਜੁਨੇਜਾ ਤੀਜੇ ਅਤੇ ਕਾਂਗਰਸ ਦੇ ਵਿਸ਼ਨੂੰ ਸ਼ਰਮਾ ਚੌਥੇ ਨੰਬਰ ’ਤੇ ਰਹੇ।

ਇਹ ਵੀ ਪੜ੍ਹੋ : ਪੰਜਾਬ ਰਿਜ਼ਲਟ Live : ਪੰਜਾਬ ‘ਆਪ’ਦੀ ਸਰਕਾਰ ਬਣਨੀ ਤੈਅ, ਬਾਦਲ, ਕੈਪਟਨ ਤੇ ਸਿੱਧੂ ਵਰਗੇ ਦਿੱਗਜਾਂ ਨੂੰ ਝਟਕਾ


author

Gurminder Singh

Content Editor

Related News