ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ!

Monday, Nov 23, 2026 - 09:02 PM (IST)

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ!

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਾਂਗਰਸ ਦੇ ਪਹਿਲੇ ਸੰਭਾਵੀ ਉਮੀਦਵਾਰ ਦਾ ਐਲਾਨ ਕੀਤਾ ਹੈ। ਪਰਗਟ ਸਿੰਘ ਨੇ ਆਦਮਪੁਰ ਹਲਕੇ ਤੋਂ ਮੌਜੂਦਾ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਸੰਭਾਵੀ ਉਮੀਦਵਾਰ ਦੱਸਿਆ ਹੈ। ਹਾਲਾਂਕਿ ਪਰਗਟ ਸਿੰਘ ਨੇ ਸਿੱਧੇ ਤੌਰ 'ਤੇ ਕੋਟਲੀ ਦੇ ਨਾਮ ਦਾ ਐਲਾਨ ਨਹੀਂ ਕੀਤਾ ਪਰ ਲੋਕ ਮਿਲਣੀ ਨੂੰ ਦੌਰਾਨ ਪਰਗਟ ਸਿੰਘ ਨੇ ਇਹ ਜ਼ਰੂਰ ਕਿਹਾ ਕਿ ਜਿਸ ਤਰ੍ਹਾਂ ਕੋਟਲੀ ਨੇ ਹਲਕੇ ਦੇ ਲੋਕਾਂ ਲਈ ਕੰਮ ਕੀਤਾ ਹੈ, ਉਹ ਕਾਬਲੇ ਤਾਰੀਫ ਹੈ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੜ ਕੋਟਲੀ ਨੂੰ ਵੋਟ ਪਾ ਕੇ ਜਿਤਾਉਣ ਅਤੇ ਵਿਧਾਨ ਸਭਾ ਭੇਜਣ। ਪਰਗਟ ਸਿੰਘ ਦੇ ਇਸ ਬਿਆਨ ਤੋਂ ਇਹ ਤਾਂ ਸਾਬਤ ਹੋ ਗਿਆ ਹੈ ਕਿ ਕਾਂਗਰਸ ਨੇ ਕੋਟਲੀ ਦੀ ਟਿਕਟ ਪੱਕੀ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਐਲਾਨ

ਦੂਜੇ ਪਾਸੇ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਅੰਮ੍ਰਿਤਸਰ ਪੁੱਜੇ ਹਨ। ਉਨ੍ਹਾਂ ਨੇ ਮੀਡੀਆ ਨਾਲ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਬਾਰੇ ਗੱਲ ਕੀਤੀ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚੋਂ ਮੁਅੱਤਲ ਕੀਤੇ ਇਸ ਵੱਡੇ ਆਗੂ ਦੀ ਵਾਪਸੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News