ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਕੱਟੀਆਂ ਜਾਣਗੀਆਂ ਟਿਕਟਾਂ, ਨਵੇਂ ਚਿਹਰੇ ਹੋਣਗੇ ਸ਼ਾਮਲ

03/23/2021 9:43:11 AM

ਜਲੰਧਰ (ਐੱਨ. ਮੋਹਨ) - ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਕੁਝ ਮੌਜੂਦਾ ਵਿਧਾਇਕਾਂ ਦੀ ਟਿਕਟਾਂ ਕੱਟੀਆਂ ਜਾਣਗੀਆਂ ਅਤੇ ਨਵੇਂ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਜਿੱਤ ਬਾਰੇ ਕਿਸੇ ਗ਼ਲਤਫ਼ਹਿਮੀ ਤੋਂ ਬਚਣ ਲਈ ਕਾਂਗਰਸ ਵੱਖ-ਵੱਖ 4 ਸਰਵੇ ਕਰਵਾ ਰਹੀ ਹੈ, ਜਿਸ ’ਚ ਪ੍ਰਸ਼ਾਂਤ ਕਿਸ਼ੋਰ ਵੱਲੋਂ ਕਰਵਾਇਆ ਜਾ ਰਿਹਾ ਸਰਵੇ ਵੀ ਸ਼ਾਮਲ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ’ਚ ‘ਵਿਨੇਬਿਲਟੀ’ ਆਧਾਰ ਰਹੇਗਾ।

ਪੜ੍ਹੋ ਇਹ ਵੀ ਖਬਰ - ਸੁਖਪਾਲ ਖਹਿਰਾ ਦਾ ਕਾਂਗਰਸ ’ਚ ਮੁੜ ਸ਼ਾਮਲ ਹੋਣਾ ਤੈਅ, ਰਸਮੀ ਐਲਾਨ ਕਿਸੇ ਸਮੇਂ ਵੀ ਸੰਭਵ

ਪੰਜਾਬ ਵਿਧਾਨ ਸਭਾ ਚੋਣਾਂ ’ਚ ਜਿੱਤ ਦੇ ਮਕਸਦ ਨਾਲ ਪੰਜਾਬ ਸਰਕਾਰ ’ਚ ਨਿਯੁਕਤ ਕੀਤੇ ਗਏ ਪ੍ਰਸ਼ਾਂਤ ਕਿਸ਼ੋਰ (ਪੀ. ਕੇ.) ਚੋਣਾਂ ਦੀ ਰਣਨੀਤੀ ’ਤੇ ਪਹਿਲੀ ਬੈਠਕ ਕਰਕੇ ਦਿੱਲੀ ਪਰਤ ਚੁੱਕੇ ਹਨ। ਅਗਲੀ ਬੈਠਕ ਅਪ੍ਰੈਲ ਦੇ ਦੂਜੇ ਹਫ਼ਤੇ ’ਚ ਹੋ ਸਕਦੀ ਹੈ। ਪੀ. ਕੇ. ਦੀ ਟੀਮ ਨੇ ਪੰਜਾਬ ’ਚ ਸਰਵੇ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਸੱਤਾਧਾਰੀ ਕਾਂਗਰਸ ਨੇ ਖੁਫ਼ੀਆ ਵਿਭਾਗ ਤੋਂ ਸਰਵੇ ਸ਼ੁਰੂ ਕਰਵਾਇਆ ਹੈ। ਕਾਂਗਰਸ ਹਾਈ ਕਮਾਨ ਵੱਲੋਂ ਆਪਣੇ ਪੱਧਰ ’ਤੇ ਪੰਜਾਬ ਚੋਣਾਂ ਨੂੰ ਲੈ ਕੇ ਸਰਵੇ ਸ਼ੁਰੂ ਕਰਵਾਇਆ ਹੈ, ਜਦਕਿ ਪੰਜਾਬ ਕਾਂਗਰਸ ਵੱਲੋਂ ਵੱਖ-ਵੱਖ ਸੀਟਾਂ ਲਈ ਸਰਵੇ ਕਰਵਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ 8 ਕਰੋੜ ਦੀ ਲਾਗਤ ਨਾਲ ਸ੍ਰੀ ਦਰਬਾਰ ਸਾਹਿਬ ’ਚ ਲਗਵਾਏਗਾ ਸੋਲਰ ਸਿਸਟਮ

ਫਿਲਹਾਲ ਕਾਂਗਰਸ ਇਸ ਵਿਚਾਰ ’ਚ ਹੈ ਕਿ ਬੀਤੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੇ ਉਮੀਦਵਾਰ, ਜਿਥੋਂ ਚੋਣ ਹਾਰੇ ਸਨ, ਉਥੇ ਨਵੇਂ ਉਮੀਦਵਾਰਾਂ ਨੂੰ ਪ੍ਰਾਜੈਕਟ ਕੀਤਾ ਜਾਵੇ। ਇਸ ’ਚ ਕੁਝ ਸੀਟਾਂ ’ਤੇ ਉਮੀਦਵਾਰ ਪੁਰਾਣੇ ਵਾਲੇ ਹੋ ਸਕਦੇ ਹਨ ਪਰ ਜ਼ਿਆਦਾਤਰ ਚਿਹਰੇ ਨਵੇਂ ਹੋਣਗੇ। ਮੌਜੂਦਾ ਸਮੇਂ ’ਚ ਜੋ ਕਾਂਗਰਸ ਵਿਧਾਇਕ ਹਨ, ਉਨ੍ਹਾਂ ’ਚੋਂ ਕੁਝ ਦਾ ਪੱਤਾ ਕਟਣ ਦੀ ਤਿਆਰੀ ਹੈ। ਮਤਲਬ ਸਾਫ਼ ਹੈ ਕਿ ਸਾਰੇ 4 ਸਰਵਿਆਂ ’ਤੇ ਵਿਚਾਰ ਹੋਵੇਗਾ ਅਤੇ ਇਸ ਤੋਂ ਬਾਅਦ ਉਮੀਦਵਾਰ ਦਾ ਫ਼ੈਸਲਾ ਹੋਵੇਗਾ। ਇਸ ਦੌਰਾਨ ਪੰਜਾਬ ਕਾਂਗਰਸ ਸਾਰੇ ਵਿਧਾਨ ਸਭਾ ਖੇਤਰਾਂ ’ਚ, ਬਲਾਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਵੱਲੋਂ ਟਿਕਟਾਂ ਦੇ ਦਾਅਵੇਦਾਰਾਂ ਤੋਂ ਅਰਜ਼ੀਆਂ ਮੰਗਣ ਦਾ ਪ੍ਰੋਸੈੱਸ ਸ਼ੁਰੂ ਕਰੇਗੀ।

ਪੜ੍ਹੋ ਇਹ ਵੀ ਖ਼ਬਰ - ਮਾਮਲਾ 2 ਭੈਣਾਂ ਦੇ ਹੋਏ ਕਤਲ ਦਾ : ਸੰਸਕਾਰ ਨਾ ਕਰਨ ’ਤੇ ਅੜ੍ਹਿਆ ਪਰਿਵਾਰ, ਰੱਖੀਆਂ ਇਹ ਮੰਗਾਂ

ਇਸ ਸਬੰਧ ’ਚ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸੀਟਾਂ ਦੇ ਸਰਵੇ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪੰਜਾਬ ਤੋਂ ਟਿਕਟਾਂ ਦੇ ਦਾਅਵੇਦਾਰਾਂ ਦੇ ਪੈਨਲ ਪੰਜਾਬ ਤੋਂ ਭੇਜੇ ਜਾਣਗੇ ਅਤੇ ਪਾਰਟੀ ਹਾਈ ਕਮਾਨ ਇਸ ’ਤੇ ਫ਼ੈਸਲਾ ਲਵੇਗੀ। ਇਕ ਗੱਲਬਾਤ ਦੌਰਾਨ ਜਾਖੜ ਨੇ ਕਿਹਾ ਕਿ ਪੰਜਾਬ ’ਚ ਲੋਕਾਂ ਦਾ ਭਰੋਸਾ ਸਿਰਫ ਕਾਂਗਰਸ ’ਤੇ ਹੀ ਬਣਿਆ ਹੋਇਆ ਹੈ, ਜਦਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਆਪਣੀ ਭਰੋਸੇਯੋਗਤਾ ਗੁਆ ਚੁੱਕੇ ਹਨ।

ਪੜ੍ਹੋ ਇਹ ਵੀ ਖ਼ਬਰ - ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਰਾਹੀਂ ਜਾਣਿਆ ਆਪਣੇ ਪੁੱਤਰ ਸੁਖਬੀਰ ਬਾਦਲ ਦਾ ਹਾਲ

ਆਮ ਆਦਮੀ ਪਾਰਟੀ ’ਤੇ ਤੰਜ਼ ਕਰਦੇ ਹੋਏ ਉਨ੍ਹਾਂ ਕਿਹਾ ਕਿ ‘ਆਪ’ 15 ਦਿਨਾਂ ’ਚ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨ ਦੀ ਗੱਲ ਕਰ ਰਹੀ ਸੀ ਪਰ 2 ਮਹੀਨੇ ਲੰਘ ਜਾਣ ਤੋਂ ਬਾਅਦ ਵੀ ਪਾਰਟੀ ਅਜੇ ਤੱਕ ਨਾਂ ਹੀ ਤੈਅ ਨਹੀਂ ਕਰ ਸਕੀ। ਇਕ ਦਿਨ ਪਹਿਲਾਂ ਬਾਘਾਪੁਰਾਨਾ ’ਚ ਆਮ ਆਦਮੀ ਪਾਰਟੀ ਦੀ ਕਥਿਤ ਕਿਸਾਨ ਰੈਲੀ ’ਚ ਮੰਚ ’ਤੇ ਪੰਜਾਬ ਦੇ ਸੀਨੀਅਰ ਨੇਤਾ ਮੌਜੂਦ ਸਨ ਪਰ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕੋਈ ਯੋਗ ਚਿਹਰਾ ਨਜ਼ਰ ਨਹੀਂ ਆਇਆ। ਜਾਖੜ ਨੇ ‘ਆਪ’ ਦੀ ਰੈਲੀ ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੋਏ ਕੋਰੋਨਾ ’ਤੇ ਕੀਤੀ ਕਥਿਤ ਟਿੱਪਣੀ ਨੂੰ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਪੰਜਾਬ ਦੀ ਅਜਿਹੀ ਪਰੰਪਰਾ ਨਹੀਂ ਹੈ ਅਤੇ ਕੇਜਰੀਵਾਲ ਨੂੰ ਪੰਜਾਬ ਦੀਆਂ ਪਰੰਪਰਾਵਾਂ ਦਾ ਪਤਾ ਹੀ ਨਹੀਂ ਹੈ।


rajwinder kaur

Content Editor

Related News