ਪੰਜਾਬ ਰਿਜ਼ਲਟ Live : ਪੰਜਾਬ ’ਚ ‘ਆਪ’ ਦੀ ਜਿੱਤ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਟਵੀਟ ਆਇਆ ਸਾਹਮਣੇ

Thursday, Mar 10, 2022 - 05:29 PM (IST)

ਪੰਜਾਬ ਰਿਜ਼ਲਟ Live : ਪੰਜਾਬ ’ਚ ‘ਆਪ’ ਦੀ ਜਿੱਤ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਟਵੀਟ ਆਇਆ ਸਾਹਮਣੇ

ਜਲੰਧਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰੀ ਬਣਨੀ ਲਗਭਗ ਤੈਅ ਹੋ ਗਈ ਹੈ। ਇਸ ਦਾ ਸਿਰਫ ਹੁਣ ਰਸਮੀ ਐਲਾਨ ਹੋਣਾ ਹੀ ਚੁੱਕੀ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਵੱਡੀ ਜਿੱਤ ਵੱਲ ਵੱਧਦੇ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਖੁਸ਼ੀ ਵਿਚ ਖੀਵੇ ਹੋ ਗਏ ਹਨ। ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਪਹਿਲਾਂ ਹੀ ਟਵੀਟ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਆਖਿਆ ਹੈ ਕਿ ਇਸ ਇਨਕਲਾਬ ਲਈ ਪੰਜਾਬ ਦੇ ਲੋਕ ਵਧਾਈ ਦੇ ਪਾਤਰ ਹਨ। ਇਸ ਟਵੀਟ ਦੇ ਨਾਲ ਹੀ ਕੇਜਰੀਵਾਲ ਨੇ ਭਗਵੰਤ ਮਾਨ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ, ਜਿਸ ਵਿਚ ਉਹ ਜਿੱਤ ਦਾ ਸਾਈਨ ਦਿਖਾਉਂਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਰਿਜ਼ਲਟ Live : ਪੰਜਾਬ ‘ਆਪ’ਦੀ ਸਰਕਾਰ ਬਣਨੀ ਤੈਅ, ਬਾਦਲ, ਕੈਪਟਨ ਤੇ ਸਿੱਧੂ ਵਰਗੇ ਦਿੱਗਜਾਂ ਨੂੰ ਝਟਕਾ

 


author

Gurminder Singh

Content Editor

Related News