ਵਿਧਾਨ ਸਭਾ ਚੋਣਾਂ : ਬਾਰਾਤ ਲੈ ਕੇ ਜਾਣ ਤੋਂ ਪਹਿਲਾਂ ਵੋਟ ਪਾਉਣ ਪੁੱਜਾ ਲਾੜਾ

02/20/2022 12:00:39 PM

ਪਟਿਆਲਾ : ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਬੂਥ ਨੰਬਰ 23 ਦੇ ਪਿੰਡ ਲੁਬਾਣਾ ਟੇਕੂ ’ਚ ਬਾਰਾਤ ਲੈ ਕੇ ਜਾਣ ਤੋਂ ਪਹਿਲਾਂ ਲਾੜੇ ਲਵਪ੍ਰੀਤ ਸਿੰਘ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਦੌਰਾਨ ਪ੍ਰੀਜ਼ਾਈਡਿੰਗ ਅਫਸਰ ਨਰਿੰਦਰ ਵਧਵਾ ਨੇ ਚੋਣ ਕਮਿਸ਼ਨ ਵੱਲੋ ਸਨਮਾਨ ਪੱਤਰ ਦੇ ਕੇ ਲਾੜੇ ਲਵਪ੍ਰੀਤ ਸਿੰਘ ਸਨਮਾਨਿਤ ਕੀਤਾ ਅਤੇ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਅਸ਼ੀਰਵਾਦ ਵੀ ਦਿੱਤਾ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ : ਚੰਨੀ, ਸੁਖਬੀਰ ਤੇ ਕੈਪਟਨ ਦੇ ਹਲਕੇ ’ਚ ਬੰਪਰ ਪੋਲਿੰਗ

ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਦੇ ਕੰਮ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਚੋਣ ਕਮਿਸ਼ਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਥੇ ਕੋਰੋਨਾ ਨਿਯਮਾਂ ਦੀ ਵੀ ਵਿਸ਼ੇਸ਼ ਤੌਰ ’ਤੇ ਪਾਲਣਾ ਕੀਤੀ ਜਾ ਰਹੀ ਹੈ। ਚੋਣ ਅਮਲੇ ਵਲੋਂ ਹਰ ਵੋਟਰ ਨੂੰ ਪੋਲ ਕਰਨ ਤੋਂ ਪਹਿਲਾਂ ਬਕਾਇਦਾ ਵਿਸ਼ੇਸ਼ ਦਸਤਾਨੇ ਅਤੇ ਮਾਸਕ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਰ ਵੋਟਰ ਨੂੰ ਪਹਿਲਾਂ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ, ਐੱਚ. ਡੀ. ਐੱਫ. ਸੀ. ਬੈਂਕ ’ਚ 30 ਤੋਂ 50 ਲੱਖ ਦੀ ਲੁੱਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

Gurminder Singh

This news is Content Editor Gurminder Singh