ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ

Saturday, Oct 17, 2026 - 06:32 PM (IST)

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ

ਚੰਡੀਗੜ੍ਹ : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਤਾ ਲੱਗਾ ਹੈ ਕਿ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ 27 ਅਤੇ 28 ਅਕਤੂਬਰ ਨੂੰ ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਆ ਰਹੀ ਹੈ। ਇਸ ਦੌਰੇ ਦੌਰਾਨ ਟੀਮ ਚੋਣਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਵੇਗੀ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕਰੇਗੀ। ਸੂਤਰ ਦੱਸਦੇ ਹਨ ਕਿ ਇਸ ਦੌਰੇ ਦਾ ਮੁੱਖ ਮਕਸਦ ਚੋਣਾਂ ਨੂੰ ਨਿਰਪੱਖ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਬੇ ਵਿਚ ਪ੍ਰਬੰਧਾਂ ਦੀ ਸਮੀਖਿਆ ਕਰਨਾ ਹੈ। 

ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ

ਇਹ ਵੀ ਪਤਾ ਲੱਗਾ ਹੈ ਕਿ ਟੀਮ ਵੱਲੋਂ ਸਿਆਸੀ ਪਾਰਟੀਆਂ ਤੋਂ ਚੋਣ ਪ੍ਰਬੰਧਾਂ ਬਾਰੇ ਸੁਝਾਅ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਤਿਉਹਾਰਾਂ, ਮੌਸਮ ਅਤੇ ਹੋਰ ਸਥਾਨਕ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਚੋਣਾਂ ਦੀਆਂ ਤਿਆਰੀਆਂ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਦੌਰਾ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਚੋਣਾਂ ਨੂੰ ਹੁਣ ਉਂਗਲਾਂ ਉਪਰ ਗਿਣਤੀ ਦੇ ਮਹੀਨੇ ਬਾਕੀ ਬਚੇ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਜੇ ਸਭ ਕੁਝ ਠੀਕ ਰਿਹਾ ਤਾਂ 15 ਦਸੰਬਰ ਤੋਂ ਬਾਅਦ ਕਿਸੇ ਸਮੇਂ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਜਿਸ ਦੇ ਤਹਿਤ ਫਰਵਰੀ ਮਹੀਨੇ ਵਿਚ ਵੋਟਾਂ ਕਰਵਾਈਆਂ ਜਾ ਸਕਦੀਆਂ ਹਨ। 

ਇਹ ਵੀ ਪੜ੍ਹੋ : ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News