2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਦਾ ਵੱਡਾ ਐਲਾਨ
Saturday, Apr 03, 2021 - 06:21 PM (IST)
ਮੋਹਾਲੀ (ਪਰਦੀਪ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੋਰ ਕਮੇਟੀ ਦੀ ਅਹਿਮ ਮੀਟਿੰਗ ਕੀਤੀ। ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਕਾਂਗਰਸ ਅਤੇ ਭਾਜਪਾ ਨੂੰ ਛੱਡ ਕੇ ਹਮ-ਖਿਆਲੀ ਪਾਰਟੀਆਂ ਨਾਲ ਗੱਲਬਾਤ ਕਰਨ ਦੇ ਸਾਰੇ ਅਧਿਕਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਦੇ ਦਿੱਤੇ ਹਨ। ਬ੍ਰਹਮਪੁਰਾ ਨੇ ਕੋਰ ਕਮੇਟੀ ਵੱਲੋਂ ਮਿਲੇ ਅਧਿਕਾਰਾਂ ਸਬੰਧੀ 3 ਮੈਂਬਰੀ ਕਮੇਟੀ ਬਣਾਈ ਹੈ, ਜਿਸ ਦੇ ਚੇਅਰਮੈਨ ਉਜਾਗਰ ਸਿੰਘ ਬਡਾਲੀ ਸਾਬਕਾ ਵਿਧਾਇਕ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਕਰਨੈਲ ਸਿੰਘ ਪੀਰਮੁਹੰਮਦ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਸਾਬਕਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਹੋਣਗੇ ।
ਇਹ ਵੀ ਪੜ੍ਹੋ : ਪੰਜਾਬ ’ਚ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਤੋਂ ਪਹਿਲਾਂ ਬੀਬੀਆਂ ਜ਼ਰੂਰ ਜਾਣ ਲੈਣ ਇਹ ਜ਼ਰੂਰੀ ਗੱਲਾਂ
ਇਸ ਮੀਟਿੰਗ ’ਚ ਸੀਨੀਅਰ ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ, ਮੀਤ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਨਰਲ ਸਕੱਤਰ ਅਤੇ ਮੁੱਖ ਬੁਲਾਰਾ ਭਾਈ ਕਰਨੈਲ ਸਿੰਘ ਪੀਰਮੁਹਮੰਦ, ਜਥੇਦਾਰ ਮਨਮੋਹਨ ਸਿੰਘ ਸਠਿਆਲਾ ਸਾਬਕਾ ਵਿਧਾਇਕ, ਜਥੇਦਾਰ ਮੱਖਣ ਸਿੰਘ ਨੰਗਲ ਜਨਰਲ ਸਕੱਤਰ, ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਅਤੇ ਹੋਰ ਲੀਡਰਸ਼ਿਪ ਹਾਜ਼ਰ ਸੀ।
ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ
ਇਸ ਦੌਰਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਤੀਸਰਾ ਬਦਲ ਜ਼ਰੂਰੀ ਹੈ ਅਤੇ ਇਸ ਸਬੰਧੀ ਅੱਜ ਅਹਿਮ ਵਿਚਾਰਾਂ ਕੀਤੀਆਂ ਗਈਆਂ ਹਨ। ਪੰਜਾਬ ਦੇ ਵਿਗੜ ਰਹੇ ਹਾਲਾਤ ’ਤੇ ਬ੍ਰਹਮਪੁਰਾ ਨੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਇਕ ਹੋਰ ਫ਼ੈਸਲਾ ਕੀਤਾ ਗਿਆ ਕਿ 10 ਅਪ੍ਰੈਲ ਨੂੰ ਮੋਹਾਲੀ ਵਿਖੇ 11 ਵਜੇ ਗੁਰਦੁਆਰਾ ਚੱਪੜਚਿੜੀ ਵਿਖੇ ਪਾਰਟੀ ਦੀ ਵਰਕਰ ਮੀਟਿੰਗ ਹੋਵੇਗੀ। ਇਸ ਮੌਕੇ ਦਲਜੀਤ ਸਿੰਘ ਗਿੱਲ, ਸਾਹਿਬ ਸਿੰਘ ਬਡਾਲੀ ਅਤੇ ਗੁਰਸ਼ਰਨਜੀਤ ਸਿੰਘ ਪੱਪੂ ਆਦਿ ਹਾਜ਼ਰ ਸਨ ।
ਇਹ ਵੀ ਪੜ੍ਹੋ : ਪਲਾਂ ’ਚ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?