ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਸੁਖਬੀਰ ਬਾਦਲ ਦੇ ਵੱਡੇ ਐਲਾਨ

07/09/2021 1:24:56 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ 2022 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ’ਚ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਉਸ ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਟ ਤੱਕ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਦਾ ਲਈ ਮੈਡੀਕਲ ਸਹੂਲਤ ਮਿਲੇਗੀ। ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਜਿਹੜਾ ਕਿਸਾਨੀ ਸੰਘਰਸ਼ ਹੈ ਇਹ ਪੂਰੇ ਦੇਸ਼ ਦਾ ਸੰਘਰਸ਼ ਹੈ।

ਇਹ ਵੀ ਪੜ੍ਹੋ: ਮਨਜਿੰਦਰ ਮੰਨਾ ਨੇ ਫੇਸਬੁੱਕ 'ਤੇ ਲਈ ਗੈਂਗਸਟਰ ਕੁਲਵੀਰ ਨਰੂਆਣਾ ਨੂੰ ਮਾਰਨ ਦੀ ਜ਼ਿੰਮੇਵਾਰੀ, ਕੀਤੇ ਹੋਰ ਵੀ ਖ਼ੁਲਾਸੇ

PunjabKesari

ਜ਼ਿਕਰਯੋਗ ਹੈ ਕਿ ਕਿਸਾਨੀ ਸੰਘਰਸ਼ ਨੂੰ ਚੱਲਦਿਆਂ ਕਰੀਬ 7 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਇਸ ’ਚ 500 ਤੋਂ ਵਧੇਰੇ ਕਿਸਾਨ ਜਾਨ ਗੁਆ ਚੁੱਕੇ ਹਨ। ਕਿਸਾਨੀ ਸੰਘਰਸ਼ ਨੂੰ ਲੈ ਕੇ ਕੇਂਦਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ 11 ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਬੀਤੇ ਕੱਲ੍ਹ ਵੀ ਨਰਿੰਦਰ ਸਿੰਘ ਤੋਮਰ ਵਲੋਂ ਬਿਆਨ ਜਾਰੀ ਕੀਤਾ ਗਿਆ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਤਿਆਰ ਹਨ ਤੇ ਇਨ੍ਹਾਂ ਕਾਨੂੰਨ ’ਚ ਸੋਧ ਕਰਨ ਨੂੰ ਤਿਆਰ ਹਨ ਪਰ ਇਹ ਲਾਗੂ ਕੀਤੇ ਗਏ ਕਾਨੂੰਨ ਰੱਦ ਨਹੀਂ ਹੋਣਗੇ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ ਦੇ ਚੱਲਦਿਆਂ ਲੀਡਰਾਂ ਲਈ ਨਵੀਂ ਚਿੰਤਾ, ਪਿੰਡਾਂ 'ਚ ਲੱਗਣ ਲੱਗੇ 'ਐਂਟਰੀ ਬੈਨ' ਦੇ ਫਲੈਕਸ


Shyna

Content Editor

Related News