ਵਿਧਾਨ ਸਭਾ ਚੋਣਾਂ ਲਈ ਸੁਖਬੀਰ ਨੇ ਬਾਘਾਪੁਰਾਣਾ ਤੋਂ ਤੀਰਥ ਸਿੰਘ ਮਾਹਲਾ ਨੂੰ ਐਲਾਨਿਆ ਉਮੀਦਵਾਰ

Friday, Aug 27, 2021 - 05:09 PM (IST)

ਵਿਧਾਨ ਸਭਾ ਚੋਣਾਂ ਲਈ ਸੁਖਬੀਰ ਨੇ ਬਾਘਾਪੁਰਾਣਾ ਤੋਂ ਤੀਰਥ ਸਿੰਘ ਮਾਹਲਾ ਨੂੰ ਐਲਾਨਿਆ ਉਮੀਦਵਾਰ

ਬਾਘਾਪੁਰਾਣਾ (ਅਜੇ ਅਗਰਵਾਲ, ਮੁਨੀਸ਼)- ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਤੀਰਥ ਸਿੰਘ ਮਾਹਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਾਘਾਪੁਰਾਣਾ ਵਿਖੇ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ 'ਗੱਲ ਪੰਜਾਬ ਦੀ' ਪ੍ਰੋਗਰਾਮ ਤਹਿਤ ਹਲਕੇ ਦੇ ਦੌਰੇ 'ਤੇ ਆਏ, ਜਿੱਥੇ ਤੀਰਥ ਸਿੰਘ ਮਾਹਲਾ ਨੇ ਸੁਖਬੀਰ ਬਾਦਲ ਦਾ ਸਵਾਗਤ ਕੀਤਾ। ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵੱਲੋਂ ਐਲਾਨੇ ਗਏ 13 ਨੁਕਾਤੀ ਪ੍ਰੋਗਰਾਮ ਜਨਤਾ ਸਨਮੁੱਖ ਕੀਤੇ। ਰੈਲੀ ਨੂੰ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਜਗਤਾਰ ਸਿੰਘ ਰਾਜੇਆਣਾ, ਭੁਪਿੰਦਰ ਸਿੰਘ ਸਾਹੋਕੇ, ਬਾਲ ਕਿ੍ਸ਼ਨ ਬਾਲੀ, ਬਲਤੇਜ ਸਿੰਘ, ਲੰਗੇਆਣਾ, ਪਵਨ ਢੰਡ, ਸੁਖਵਿੰਦਰ ਸਿੰਘ ਬਰਾੜ ਅਤੇ ਹੋਰਨਾਂ ਨੇ ਸੰਬੋਧਨ ਕੀਤਾ। 

ਇਹ ਵੀ ਪੜ੍ਹੋ: ਜਲੰਧਰ: ਰੱਖੜੀ ਵਾਲੇ ਦਿਨ ਤੋਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

PunjabKesari

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਚੋਣਾਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਖਾ ਸਾਹਿਬ ਦੀਆ ਝੂਠੀਆਂ ਸਹੁੰਆਂ ਖਾ ਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਦਾ ਦਾ ਹਿਸਾਬ ਲੋਕ 2022 ਵਿੱਚ ਲੈਣਗੇ। ਉਨ੍ਹਾਂ ਨੇ ਕਿਹਾ ਕਿ 2022  ਦੀਆਂ ਚੋਣਾਂ ਤੋਂ ਪਹਿਲਾਂ ਸਾਡੇ ਵੱਲੋਂ ਜੋ 13 ਨੁਕਾਤੀ ਪ੍ਰੋਗਰਾਮ ਐਲਾਨੇ ਗਏ ਹਨ, ਉਸ ਦਾ ਫ਼ਾਇਦਾ ਪੰਜਾਬ ਦੇ ਹਰ ਵਰਗ ਨੂੰ ਮਿਲੇਗਾ। ਪੰਜਾਬ ਦੇ ਹਰ ਘਰ ਵਿਚ ਹੁਣ ਹਰ ਮਹੀਨੇ 400 ਯੂਨਿਟ ਬਿਜਲੀ ਮੁਫ਼ਤ ਦਾ ਐਲਾਨ ਇਕ ਇਤਿਹਾਸਕ ਐਲਾਨ ਹੈ, ਪੰਜਾਬ ਦੇ ਵਿੱਚ ਨੀਲੇ ਕਾਰਡ ਧਾਰਕਾਂ ਨੂੰ ਵੀ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੇ ਤੋਹਫ਼ੇ ਦਿੱਤੇ ਗਏ ਹਨ, ਜਿਸ ਅਨੁਸਾਰ ਹਰ ਨੀਲੇ ਕਾਰਡ ਧਾਰਕ ਦੇ ਪਰਿਵਾਰ ਦੇ ਵਿੱਚ ਔਰਤ ਨੂੰ ਪ੍ਰਤੀ ਮਹੀਨਾ ਦੋ ਹਜ਼ਾਰ ਰੁਪਏ ਸਨਮਾਨ ਭੱਤਾ ਦੇ ਤੌਰ 'ਤੇ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ: ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸ਼ੁਰੂ ਹੋਵੇਗੀ ਇਹ ਨਵੀਂ ਸਕੀਮ

PunjabKesari

ਇਸ ਤੋਂ ਇਲਾਵਾ ਜੋ ਪੰਜਾਬ ਦਾ ਵਿਦਿਆਰਥੀ ਵਿਦੇਸ਼ ਪੜ੍ਹਾਈ ਕਰਨਾ ਚਾਹੁੰਦਾ ਹੈ, ਉਸ ਵਾਸਤੇ ਵੀ ਅਕਾਲੀ ਦਲ ਬਸਪਾ ਸਰਕਾਰ ਵੱਲੋਂ ਉਨ੍ਹਾਂ ਵਿਦਿਆਰਥੀਆਂ ਦਾ 10 ਲੱਖ ਰੁਪਏ ਦਾ ਕ੍ਰੈਡਿਟ ਕਾਰਡ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਕਿਸਾਨਾਂ ਲਈ ਜੋ ਵੀ ਕਿਸਾਨ ਆਪਣੇ ਟਰੈਕਟਰ ਵਿੱਚ ਡੀਜ਼ਲ ਪਾਵੇਗਾ, ਉਸ ਨੂੰ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਦਿੱਤਾ ਜਾਵੇਗਾ। ਪੰਜਾਬ ਦੇ ਹਰ ਜ਼ਿਲ੍ਹੇ ਦੇ ਵਿਚ ਇਕ ਮੈਡੀਕਲ ਕਾਲਜ਼ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸੂਬੇ ਦੇ ਹਰ ਜ਼ਿਲ੍ਹੇ ਦੇ ਵਿੱਚ ਹਰ ਵਿਅਕਤੀ ਨੂੰ ਵਧੀਆ ਸਿਹਤ ਸੁਵਿਧਾਵਾਂ ਮਿਲਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ 2022 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਨੂੰ ਉਦਯੋਗਿਕ ਹੱਬ ਬਣਾ ਕੇ ਦਿੱਤੇ ਜਾਣਗੇ ਅਤੇ ਜਿਹੜੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨਗੇ ਉਨ੍ਹਾਂ ਨੂੰ 33 ਫ਼ੀਸਦੀ ਨੌਕਰੀਆਂ ਰਾਖਵੀਆਂ ਹੋਣਗੀਆਂ। 10 ਹਜ਼ਾਰ ਕੁੜੀਆਂ ਨੂੰ ਪੁਲਸ ਵਿੱਚ ਭਰਤੀ ਕੀਤਾ ਜਾਵੇਗਾ। ਪੰਜਾਬ ਦੇ ਹਰ ਘਰ ਦੇ ਵਿੱਚ ਹਰ ਮੈਂਬਰ ਦਾ ਦੱਸ ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਵੀ ਬਣਾਇਆ ਜਾਵੇਗਾ।

ਸੁਖਬੀਰ ਬਾਦਲ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਬਾਘਾਪੁਰਾਣਾ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ, ਜਿਸ ਦਾ ਵਰਕਰਾਂ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਸਮੇਂ ਗੁਰਜੰਟ ਸਿੰਘ ਰੋਡੇ, ਰਾਜਵੰਤ ਸਿੰਘ ਮਾਹਲਾ, ਪਵਨ ਗੋਇਲ, ਰਾਕੇਸ਼ ਤੋਤਾ, ਚਰਨਪ੍ਰੀਤ ਸਿੰਘ, ਸੰਜੀਵ ਬਿੱਟੂ, ਹਰਚਰਨ ਸਿੰਘ, ਸੁਖਦੀਪ ਰੋਡੇ, ਚੈਰੀ ਭਾਟੀਆ, ਜਵਾਹਰ ਸਿੰਘ ਰਾਜੇਆਣਾ, ਪ੍ਰਮਿੰਦਰ ਸਿੰਘ ਮੌੜ,  ਰਣਜੀਤ ਸਿੰਘ ਝੀਤੇ, ਜਗਮੋਹਨ ਸਿੰਘ ਜੈ ਸਿੰਘ ਵਾਲਾ, ਅਮਰਜੀਤ ਸਿੰਘ ਮਾਣੂੰਕੇ, ਇੰਦਰਜੀਤ ਸਿੰਘ ਲੰਗੇਆਣਾ, ਸਤਨਾਮ ਸਿੰਘ ਸੱਤੂ, ਮੁਖਤਿਆਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕ੍ਰਿਸ਼ਨ ਗਰਗ, ਕੁਲਵਿੰਦਰ ਸਿੰਘ ਮਨੀ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। 

ਇਹ ਵੀ ਪੜ੍ਹੋ: ਜਲੰਧਰ: ਘਰ 'ਚ ਦਾਖ਼ਲ ਹੋ ਕੇ 16 ਸਾਲਾ ਕੁੜੀ ਦੀ ਰੋਲ੍ਹ ਦਿੱਤੀ ਪੱਤ, ਇੰਝ ਸਾਹਮਣੇ ਆਇਆ ਸੱਚ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News