ਵਿਧਾਨ ਸਭਾ ''ਚ ਸਰਬ ਸੰਮਤੀ ਨਾਲ ਅਕਾਲੀ ਦਲ ਖਿਲਾਫ ਨਿੰਦਾ ਮਤਾ ਪਾਸ

08/28/2018 12:24:33 PM

ਚੰਡੀਗੜ੍ਹ : ਵਿਧਾਨ ਸਭਾ ਵਿਚ ਸਰਬ ਸੰਮਤੀ ਨਾਲ ਅਕਾਲੀ ਦਲ ਖਿਲਾਫ ਨਿੰਦਾ ਮਤਾ ਪਾਸ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵਲੋਂ ਅਕਾਲੀ ਵਿਧਾਇਕਾਂ ਖਿਲਾਫ ਸਦਨ ਵਿਚ ਨਿੰਦਾ ਮਾਤ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਅਕਾਲੀ ਦਲ ਵਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚੱਲਦੇ ਇਹ ਮਤਾ ਲਿਆਂਦਾ ਗਿਆ ਸੀ। 

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਜਿਸ ਰਿਪੋਰਟ ਦੀਆਂ ਕਾਪੀਆਂ ਨੂੰ ਅਕਾਲੀ ਦਲ ਵਲੋਂ ਖਿਲਾਰਿਆ ਜਾ ਰਿਹਾ ਹੈ, ਉਸ ਵਿਚ 92 ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਾਂ ਲਿਖਿਆ ਹੋਇਆ ਹੈ। ਸੋਮਵਾਰ ਨੂੰ ਵੀ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਤੋਂ ਪਹਿਲਾਂ ਅਕਾਲੀ ਦਲ ਵਲੋਂ ਵਿਧਾਨ ਸਭਾ ਦੇ ਬਾਹਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਵਿਚ ਅਕਾਲੀ ਵਿਧਾਇਕਾਂ ਨੇ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ 5-10 ਰੁਪਏ ਵਿਚ ਵੇਚੀਆਂ ਸਨ।

ਮੰਗਲਵਾਰ ਨੂੰ ਵੀ ਅਕਾਲੀ ਦਲ ਵਲੋਂ ਸਪੀਕਰ ਦੇ ਕੁਰਸੀ ਸਾਹਮਣੇ ਜਾ ਕੇ ਇਸ ਰਿਪੋਰਟ ਦੀਆਂ ਕਾਪੀਆਂ ਨੂੰ ਖਿਲਾਰਿਆ ਗਿਆ। ਸਾਬਕਾ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ ਦੀ ਬੇਅਦਬੀ ਕਰਨ ਦੇ ਚੱਲਦੇ ਅਕਾਲੀ ਦਲ ਖਿਲਾਫ ਨਿੰਦਾ ਮਤਾ ਪਾਸ ਕੀਤਾ ਗਿਆ ਹੈ।