ਪੰਜਾਬ ''ਚ 4 ਵਿਧਾਨ ਸਭਾ ਸੀਟਾਂ ''ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ

Saturday, Sep 21, 2019 - 06:16 PM (IST)

ਪੰਜਾਬ ''ਚ 4 ਵਿਧਾਨ ਸਭਾ ਸੀਟਾਂ ''ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ

ਚੰਡੀਗੜ੍ਹ : ਚੋਣ ਕਮਿਸ਼ਨ ਵਲੋਂ ਪੰਜਾਬ 'ਚ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਮੁਤਾਬਕ 24 ਅਕਤੂਬਰ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ। ਪੰਜਾਬ ਵਿਚ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਜਲਾਲਾਬਾਦ ਅਤੇ ਦਸੂਹਾ ਵਿਧਾਨ ਸਭਾ ਸੀਟ ਸੁਖਬੀਰ ਬਾਦਲ ਅਤੇ ਸੋਮ ਪ੍ਰਕਾਸ਼ ਸਿੰਘ ਦੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਖਾਲ੍ਹੀ ਹੋਈ ਸੀ, ਜਦਕਿ ਦਾਖਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐੱਚ. ਐੱਸ. ਫੂਲਕਾ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਦਿਹਾਂਤ ਹੋ ਗਿਆ ਸੀ। 

ਚੋਣ ਕਮਿਸ਼ਨ ਮੁਤਾਬਕ 23 ਤੋਂ 30 ਸਤੰਬਰ ਤੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਣਗੀਆਂ। ਚੋਣ ਕਮਿਸ਼ਨ ਦੇ ਐਲਾਨ ਤੋਂ ਬਾਅਦ ਹੀ ਇਨ੍ਹਾਂ ਹਲਕਿਆਂ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।


author

Gurminder Singh

Content Editor

Related News