ਵਿਧਾਨ ਸਭਾ ਸੈਸ਼ਨ 'ਚ ਦਾਖਲੇ ਲਈ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ

Friday, Aug 21, 2020 - 06:59 PM (IST)

ਵਿਧਾਨ ਸਭਾ ਸੈਸ਼ਨ 'ਚ ਦਾਖਲੇ ਲਈ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ

ਚੰਡੀਗੜ੍ਹ : 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੋਰੋਨਾ ਟੈਸਟ ਵਿਧਾਨ ਸਭਾ ਵਿਚ ਦਾਖਲ ਹੋਣ ਵਾਲੇ ਸਮੂਹ ਆਗੂਆਂ ਅਤੇ ਹੋਰਾਂ ਲਈ ਲਾਜ਼ਮੀ ਹੋਵੇਗਾ। ਇਸ ਸੰਬੰਧੀ ਮਾਨਯੋਗ ਸਪੀਕਰ ਵਲੋਂ ਕਿਹਾ ਗਿਆ ਹੈ ਕਿ ਇਸ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੀ ਇਮਾਰਤ ਵਿਚ ਦਾਖਲ ਹੋਣ ਲਈ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਅਤੇ ਹੋਰਾਂ ਕੋਲ 25.8.2020 ਤੋਂ 27.8.2020 ਤੱਕ ਦੀ ਕੋਰੋਨਾ ਰਿਪੋਰਟ ਹੋਣੀ ਲਾਜ਼ਮੀ ਹੋਵੇਗੀ। ਜੇਕਰ ਕਿਸੇ ਕੋਲ ਕੋਰੋਨਾ ਰਿਪੋਰਟ ਨਹੀਂ ਹੋਵੇਗਾ ਤਾਂ ਉਸ ਨੂੰ ਪੰਜਾਬ ਵਿਧਾਨ ਸਭਾ ਦੀ ਇਮਾਰਤ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ :  ਅਬੋਹਰ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਸੁੱਤੇ ਪਰਿਵਾਰ ਦੇ ਆ ਡਿੱਗੀ ਛੱਤ, ਭਰਾ-ਭੈਣ ਦੀ ਮੌਤ (ਤਸਵੀਰਾਂ)

ਇਸ ਸੰਬੰਧੀ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਬਕਾਇਦਾ ਸਿਹਤ ਵਿਭਾਗ ਸੂਬੇ ਦੇ ਸੰਬੰਧਤ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਮ ਕਰਕੇ ਪੰਜਾਬ ਵਿਧਾਨ ਸਭਾ ਦੇ ਸਮੂਹ ਮੈਂਬਰਾਂ ਸਾਹਿਬਾਨ, ਜਿਥੇ ਵੀ ਉਹ ਮਿਤੀ 25 ਤੋਂ 27 ਅਗਸਤ ਤਕ ਉਪਲਬਧ ਹੋਣ ਦਾ ਕੋਰੋਨਾ ਟੈਸਟ ਕਰਵਾਉਣ ਅਤੇ ਇਸ ਸੰਬੰਧੀ ਰਿਪੋਰਟ ਉਪਲੱਬਧ ਕਰਵਾਉਣ ਲਈ ਵਿਭਾਗ ਵਲੋਂ ਯੋਗ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ :  ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਮੋਗਾ 'ਤੇ ਮੰਡਰਾਈ ਇਕ ਹੋਰ ਆਫ਼ਤ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਜਿੱਥੇ ਪੰਜਾਬ ਭਰ ਵਿਚ ਕੋਰੋਨਾ ਮਹਾਮਾਰੀ ਸਿਖਰ 'ਤੇ ਹੈ, ਉਥੇ ਹੀ ਹੁਣ ਸੂਬੇ ਦੇ ਵੀ. ਵੀ. ਆਈ. ਪੀ. ਵੀ ਇਸ ਦੀ ਚਪੇਟ ਵਿਚ ਆਉਣ ਲੱਗੇ ਹਨ। ਬੀਤੇ ਦਿਨੀਂ ਕੈਪਟਨ ਦੀ ਵਜ਼ਾਰਤ ਦੇ ਦੋ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਇਨ੍ਹਾਂ ਦੇ ਸੰਪਰਕ ਵਿਚ ਆਏ ਪਰਿਵਾਰਕ ਮੈਂਬਰ ਵੀ ਕੋਰੋਨਾ ਨਾਲ ਪੀੜਤ ਪਾਏ ਗਏ ਸਨ। ਇਸ ਤੋਂ ਇਲਾਵਾ ਸੂਬੇ ਦੇ 7-8 ਵਿਧਾਇਕਾਂ ਨੂੰ ਵੀ ਕੋਰੋਨਾ ਦੀ ਪੁਸ਼ਟੀ ਹੋ ਚੁੱਕੀ ਹੈ। ਜਿਸ ਦੇ ਚੱਲਦੇ ਹੁਣ ਇਜਲਾਸ ਵਿਚ ਸ਼ਾਮਲ ਹੋਣ ਵਾਲੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਤੋਂ ਇਲਾਵਾ ਹੋਰਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਲਈ ਆਖਿਆ ਗਿਆ ਹੈ।

ਇਹ ਵੀ ਪੜ੍ਹੋ :  ਦਾਦੂਵਾਲ ਦਾ ਵੱਡਾ ਬਿਆਨ, ਪੂਰੀ ਤਾਕਤ ਲਗਾ ਕੇ ਵੀ ਮੈਨੂੰ ਹਰਾ ਨਹੀਂ ਸਕੇ ਬਾਦਲ


author

Gurminder Singh

Content Editor

Related News