1,00,000 ਦੀ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਨਿਖਿਲ ਗਰਗ ਗ੍ਰਿਫਤਾਰ

Friday, Jun 26, 2026 - 08:33 PM (IST)

1,00,000 ਦੀ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਨਿਖਿਲ ਗਰਗ ਗ੍ਰਿਫਤਾਰ

ਲੁਧਿਆਣਾ (ਰਾਜ) : ਵਿਜੀਲੈਂਸ ਬਿਊਰੋ ਨੇ ਸਹਾਇਕ ਰਜਿਸਟਰਾਰ ਨਿਖਿਲ ਗਰਗ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਦੋਸ਼ੀ ਅਧਿਕਾਰੀ ਨੂੰ ਉਸ ਦੇ ਪਟਿਆਲਾ ਸਥਿਤ ਨਿਵਾਸ 'ਤੇ ਜਾਲ ਵਿਛਾ ਕੇ ਕਾਬੂ ਕੀਤਾ। 

ਮਿਲੀ ਜਾਣਕਾਰੀ ਅਨੁਸਾਰ, ਨਿਖਿਲ ਗਰਗ ਜਗਰਾਓਂ ਵਿਖੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਵਜੋਂ ਤਾਇਨਾਤ ਸੀ ਅਤੇ ਉਸ ਕੋਲ ਦੋਰਾਹਾ ਦਫਤਰ ਦਾ ਵਾਧੂ ਚਾਰਜ ਵੀ ਸੀ। ਇੱਕ ਸਹਿਕਾਰੀ ਸਭਾ ਦੇ ਮੈਨੇਜਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦੋਰਾਹਾ ਵਿਖੇ ਉਸਦੀ ਬਦਲੀ ਦੀ ਸਿਫ਼ਾਰਸ਼ ਕਰਨ ਦੇ ਬਦਲੇ ਵਿੱਚ ਗਰਗ ਨੇ 5 ਲੱਖ ਰੁਪਏ ਦੀ ਭਾਰੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦਾ ਸੌਦਾ ਤੈਅ ਹੋਣ ਤੋਂ ਬਾਅਦ, ਦੋਸ਼ੀ ਨੇ ਬਦਲੀ ਨਾਲ ਸਬੰਧਤ ਪ੍ਰੋਸੀਡਿੰਗ ਬੁੱਕ ਵਿੱਚ ਪਿਛਲੀ ਤਰੀਕ ਦੇ ਹਸਤਾਖਰ ਵੀ ਕਰ ਦਿੱਤੇ ਸਨ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਨੇ ਇਹ ਰਿਸ਼ਵਤ ਆਪਣੇ ਸੀਨੀਅਰ ਅਫਸਰਾਂ ਦੇ ਨਾਂ 'ਤੇ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਦੀ ਬਜਾਏ ਪੂਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ ਲੁਧਿਆਣਾ ਨਾਲ ਸੰਪਰਕ ਕੀਤਾ। ਵਿਜੀਲੈਂਸ ਟੀਮ ਨੇ ਰਣਨੀਤੀ ਤਹਿਤ ਜਾਲ ਵਿਛਾਇਆ ਅਤੇ ਜਿਵੇਂ ਹੀ ਨਿਖਿਲ ਗਰਗ ਨੇ ਪਟਿਆਲਾ ਸਥਿਤ ਆਪਣੇ ਘਰ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਫੜੇ ਤਾਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਉਸਨੂੰ ਦਬੋਚ ਲਿਆ ਗਿਆ। ਮੌਕੇ 'ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ। ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਲੁਧਿਆਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News