ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ, ਸਸਪੈਂਡ

Sunday, Aug 13, 2017 - 12:14 PM (IST)

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ, ਸਸਪੈਂਡ

ਫਗਵਾੜਾ, (ਜਲੋਟਾ)- ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਪੁਲਸ ਥਾਣਾ ਸਦਰ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਜਗਤਾਰ ਸਿੰਘ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਵਿਜੀਲੈਂਸ ਵਿਭਾਗ ਦੇ ਡੀ. ਐੱਸ. ਪੀ. ਮਨਜੀਤ ਸਿੰਘ ਦੀ ਅਗਵਾਈ 'ਚ ਹੋਈ ਕਾਰਵਾਈ 'ਚ ਦੋਸ਼ੀ ਪੁਲਸ ਅਧਿਕਾਰੀ ਜਗਤਾਰ ਸਿੰਘ ਨੂੰ ਸ਼ਿਕਾਇਤਕਰਤਾ ਗਗਨ ਕੁਮਾਰ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਟਰੈਪ ਲਗਾ ਕੇ ਗਵਾਹਾਂ ਦੀ ਮੌਜੂਦਗੀ 'ਚ ਕਾਬੂ ਕੀਤਾ ਗਿਆ।
ਇਸ ਦੌਰਾਨ ਪੁਲਸ ਥਾਣਾ ਸਦਰ 'ਚ ਹੋਈ ਵਿਜੀਲੈਂਸ ਟੀਮ ਦੀ ਕਾਰਵਾਈ ਉਪਰੰਤ ਦੋਸ਼ੀ ਪੁਲਸ ਅਧਿਕਾਰੀ ਜਗਤਾਰ ਸਿੰਘ ਨੂੰ ਐੱਸ. ਪੀ. ਫਗਵਾੜਾ ਪੀ. ਐੱਸ. ਭੰਡਾਲ ਵਲੋਂ ਤੱਤਕਾਲ ਸਸਪੈਂਡ ਕਰਨੇ ਦੇ ਹੁਕਮ ਜਾਰੀ ਕਰ ਦਿੱਤੇ ਗਏ। ਸਮਾਚਾਰ ਲਿਖੇ ਦਾਣ ਤੱਕ ਦੋਸ਼ੀ ਸਬ ਇੰਸਪੈਕਟਰ ਜਗਤਾਰ ਸਿੰਘ ਨੂੰ ਜਾਂਚ ਦੇ ਲਈ ਵਿਜੀਲੈਂਸ ਵਿਭਾਗ ਦੀ ਟੀਮ ਗ੍ਰਿਫਤਾਰ ਕਰਕੇ ਆਪਣੇ ਨਾਲ ਲੈ ਗਈ। 


Related News