ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ASI ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
Thursday, Aug 21, 2025 - 10:54 AM (IST)

ਮੋਹਾਲੀ (ਜਸਬੀਰ ਜੱਸੀ)- ਵਿਜੀਲੈਂਸ ਵੱਲੋਂ ਸੂਬੇ ''ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ ਜ਼ਿਲ੍ਹਾ ਮੋਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੋਹਾਲੀ ਵਾਸੀ ਇਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 20, 22, 23, 24 ਤਾਰੀਖ਼ਾਂ ਲਈ ਵੱਡੀ ਚਿਤਾਵਨੀ! ਸੋਚ ਸਮਝ ਕੇ ਨਿਕਲਣਾ ਘਰੋਂ ਬਾਹਰ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਗੁਰਜੀਤ ਸਿੰਘ ਅਤੇ ਉਸ ਦੀ ਪਤਨੀ ਵਿਰੁੱਧ ਸੋਹਾਣਾ ਥਾਣੇ ’ਚ ਇਕ ਪੁਲਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਨੇ ਉਕਤ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਕੇਸ ਰੱਦ ਕਰਨ ਲਈ 1.55 ਲੱਖ ਰੁਪਏ ਰਿਸ਼ਵਤ ਹਾਸਲ ਕੀਤੀ ਸੀ।
ਇਹ ਵੀ ਪੜ੍ਹੋ: Punjab : ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ Private Video Leak ਹੋਣ ਮਗਰੋਂ ਪੁਲਸ ਦਾ ਵੱਡਾ ਐਕਸ਼ਨ
ਬੁਲਾਰੇ ਨੇ ਕਿਹਾ ਕਿ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਸ਼ਿਕਾਇਤ ’ਚ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਗਿਆ। ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਸ ਥਾਣਾ, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਾਰੋਬਾਰੀ ਦੇ ਮਾਮਲੇ 'ਚ ਨਵਾਂ ਮੋੜ, ਇਸ ਸ਼ਖ਼ਸ ਨੇ ਲਈ ਜ਼ਿੰਮੇਵਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e