ਲੁਧਿਆਣਾ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
Sunday, Oct 12, 2025 - 04:09 PM (IST)

ਲੁਧਿਆਣਾ- ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਲੁਧਿਆਣਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਵਿੰਦਰ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ 'ਤੇ ਦੋ ਅੰਡਰਟਰਾਇਲ ਕੈਦੀਆਂ ਨਾਲ ਮਿਲ ਕੇ ਐੱਲ. ਈ. ਡੀ. ਲਾਈਟਾਂ ਦੇ ਅੰਦਰ ਨਸ਼ੀਲੇ ਪਦਾਰਥ ਛੁਪਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਹਾਦਸਾ! ਪਰਿਵਾਰ ਦੀਆਂ ਅੱਖਾਂ ਸਾਹਮਣੇ ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਦਰਅਸਲ ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਡੀ. ਐੱਸ. ਪੀ. ਸੁਰੱਖਿਆ ਜਗਜੀਤ ਸਿੰਘ ਨੇ ਜੇਲ੍ਹ ਵਿੱਚ ਅਚਾਨਕ ਨਿਰੀਖਣ ਕੀਤਾ। ਜਾਂਚ ਦੌਰਾਨ ਐੱਲ. ਈ. ਡੀ. ਦੀ ਟੇਪ ਹੇਠ ਪੁਲਸ ਨੇ 84 ਗ੍ਰਾਮ ਨਸ਼ੀਲੇ ਪਦਾਰਥ, 121 ਗ੍ਰਾਮ ਕਾਲੇ ਰੰਗ ਦੇ ਨਸ਼ੀਲੇ ਪਦਾਰਥ ਅਤੇ 10 ਮੋਬਾਇਲ ਫ਼ੋਨ ਬਰਾਮਦ ਕੀਤੇ।। ਜਾਂਚ ਦੌਰਾਨ ਖ਼ੁਲਾਸਾ ਹੋਇਆ ਕਿ ਇਹ ਸਾਰਾ ਨਸ਼ਾ ਅੰਡਰਟਰਾਇਲ ਕੈਦੀਆਂ ਦੀਪਕ ਅਤੇ ਫਿਰੋਜ਼ੁਦੀਨ ਦਾ ਸੀ, ਜੋ ਸਹਾਇਕ ਜੇਲ੍ਹ ਸੁਪਰਡੈਂਟ ਸੁਖਵਿੰਦਰ ਸਿੰਘ ਦੀ ਮਿਲੀਭੁਗਤ ਨਾਲ ਇਹ ਸਾਰਾ ਜਾਲ ਚਲਾ ਰਹੇ ਸਨ। ਜੇਲ੍ਹ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਗੈਰ-ਕਾਨੂੰਨੀ ਕੰਮ ਵਿੱਚ ਹੋਰ ਜੇਲ੍ਹ ਅਧਿਕਾਰੀ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8