ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ ਗ੍ਰਿਫ਼ਤਾਰ, ਪੂਰਾ ਮਾਮਲਾ ਕਰੇਗਾ ਹੈਰਾਨ
Saturday, Aug 01, 2026 - 10:55 AM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਤੱਕ ਮੋਬਾਇਲ ਪਹੁੰਚਾਉਣ ਦੇ ਮਾਮਲੇ 'ਚ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਅਸਿਸਟੈਂਟ ਜੇਲ੍ਹ ਸੁਪਰੀਡੈਂਟ ਬਿੰਨੀ ਟਾਂਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ 'ਤੇ ਦੋਸ਼ ਹੈ ਕਿ ਉਹ ਹਵਾਲਾਤੀਆਂ ਤੋਂ ਪੈਸੇ ਲੈ ਕੇ ਜੇਲ੍ਹ ਅੰਦਰ ਮੋਬਾਇਲ ਮੁਹੱਈਆ ਕਰਵਾਉਂਦੇ ਸਨ। ਇਸ ਦੇ ਨਾਲ ਹੀ ਜੇਲ੍ਹ ਅੰਦਰੋਂ ਬਰਾਮਦ ਹੋਏ 6 ਮੋਬਾਇਲ ਫੋਨਾਂ ਦੇ ਮਾਮਲੇ 'ਚ 7 ਹਵਾਲਾਤੀਆਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
ਜਾਣਕਾਰੀ ਮੁਤਾਬਕ 28 ਜੁਲਾਈ ਨੂੰ ਹਵਾਲਾਤੀ ਸੰਦੀਪ ਸਿੰਘ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਸੀ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਇਹ ਫੋਨ ਹਵਾਲਾਤੀ ਪਰਮਪ੍ਰੀਤ ਸਿੰਘ ਉਰਫ਼ ਜੱਸਾ ਸ਼ੈਰੀ ਵੀ ਵਰਤਦਾ ਸੀ। ਜਾਂਚ ਦੌਰਾਨ ਗੁਪਤ ਸੂਚਨਾ ਮਿਲੀ ਕਿ ਇਹ ਮੋਬਾਇਲ ਉਸੇ ਦਿਨ ਸਵੇਰੇ ਡਿਊਟੀ 'ਤੇ ਤਾਇਨਾਤ ਵਾਰਡਰ ਰਾਹੁਲ ਨੇ ਪਹਿਲਾਂ ਹੀ ਬਰਾਮਦ ਕਰ ਲਿਆ ਸੀ ਪਰ ਜੇਲ੍ਹ ਪ੍ਰਸ਼ਾਸਨ ਨੂੰ ਸੌਂਪਣ ਦੀ ਬਜਾਏ ਬੰਦੀਆਂ ਨੂੰ ਵਾਪਸ ਕਰ ਦਿੱਤਾ। ਰਾਹੁਲ ਨੇ ਮੋਬਾਇਲ ਵਾਪਸ ਕਰਨ ਦੇ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਮੌਸਮ ਰਹੇਗਾ ਬੇਹੱਦ ਖ਼ਰਾਬ! ਜਾਰੀ ਹੋਈ ਐਡਵਾਈਜ਼ਰੀ, ਸੂਬਾ ਵਾਸੀ ਰਹਿਣ ਸਾਵਧਾਨ
ਇਸ ਮਾਮਲੇ ਦੀ ਅੱਗੇ ਦੀ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਅਸਿਸਟੈਂਟ ਜੇਲ੍ਹ ਸੁਪਰੀਡੈਂਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ. ਪੀ. (ਡੀ) ਮਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਜੇਲ੍ਹ ਅੰਦਰ ਮੋਬਾਇਲ ਪਹੁੰਚਾਉਣ ਦੇ ਇਸ ਨੈੱਟਵਰਕ 'ਚ ਹੋਰ ਕੌਣ-ਕੌਣ ਸ਼ਾਮਲ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
