ਲੁਧਿਆਣਾ 'ਚ ਭਰਤੀਆਂ ਨੂੰ ਲੈ ਕੇ ਜ਼ਬਰਦਸਤ ਪ੍ਰਦਰਸ਼ਨ, ਅਸਿਸਟੈਂਟ ਪ੍ਰੋਫੈਸਰਾਂ ਨੇ CM ਦਾ ਕੀਤਾ ਵਿਰੋਧ (ਤਸਵੀਰਾਂ)
Monday, Aug 15, 2022 - 12:44 PM (IST)
ਲੁਧਿਆਣਾ (ਵੈੱਬ ਡੈਸਕ, ਵਿੱਕੀ) : ਲੁਧਿਆਣਾ 'ਚ 75ਵੇਂ ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ 1158 ਅਸਿਸਟੈਂਟ ਪ੍ਰੋਫੈਸਰ ਅਤੇ ਲਾਈਬ੍ਰੇਰੀਅਨ ਫਰੰਟ ਪੰਜਾਬ ਦੇ ਮੈਂਬਰ ਮੁੱਖ ਮੰਤਰੀ ਦਾ ਘਿਰਾਓ ਲਈ ਪਹੁੰਚੇ। ਅਸਿਸਟੈਂਟ ਪ੍ਰੋਫੈਸਰਾਂ ਵੱਲੋਂ ਭਰਤੀਆਂ ਨੂੰ ਲੈ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨਾਲ ਕੀਤੇ ਇਹ ਵਾਅਦੇ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਭਰਤੀ ਸਰਕਾਰ ਦੇ ਇਸ਼ਾਰਿਆਂ 'ਤੇ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ 'ਤੇ ਇਹ ਭਰਤੀ ਰੱਦ ਨਹੀਂ ਹੋਣ ਦੇਵਾਂਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਿਵੇਂ ਹੀ ਮੁੱਖ ਮੰਤਰੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਅਤੇ ਆਪਣੇ ਨਾਲ ਥਾਣੇ ਲੈ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ