ਸਰਕਾਰ ਦੇ ਭਰੋਸੇ ਤੋਂ ਬਾਅਦ ਗੰਨਾ ਕਿਸਾਨਾਂ ਦਾ ਧਰਨਾ 10 ਦਿਨਾਂ ਲਈ ਮੁਲਤਵੀ

09/04/2022 9:43:28 PM

ਫਗਵਾੜਾ (ਮੁਨੀਸ਼) : ਫਗਵਾੜਾ ’ਚ ਗੰਨਾ ਕਿਸਾਨਾਂ ਵੱਲੋਂ ਪਿਛਲੇ 28 ਦਿਨਾਂ ਤੋਂ ਚਲਾਇਆ ਜਾ ਰਿਹਾ ਧਰਨਾ 10 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦਿਆਂ ਕਿਸਾਨਾਂ ਨੇ ਆਪਣੇ ਟਰੈਕਟਰ-ਟਰਾਲੀਆਂ ਨੂੰ ਹਾਈਵੇਅ ਤੋਂ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਕਿ ਸ਼ੂਗਰ ਮਿੱਲ ਲਿਮਟਿਡ ਵੱਲੋਂ ਰੋਕੀ ਗਈ ਕਿਸਾਨਾਂ ਦੀ ਤਕਰੀਬਨ 72 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਕੱਲ ਤੋਂ ਮਿਲਣੀ ਸ਼ੁਰੂ ਹੋ ਜਾਏਗੀ, ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਡੇਰਾ ਬਿਆਸ ਦੇ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੇ ਇੱਟਾਂ-ਰੋੜੇ, ਮਾਹੌਲ ਤਣਾਅਪੂਰਨ

ਇਸ ਤੋਂ ਇਲਾਵਾ ਕਰੋੜਾਂ ਰੁਪਏ ਦੀ ਰਾਸ਼ੀ ਵੀ ਇਕ ਹਫ਼ਤੇ ’ਚ ਕਿਸਾਨਾਂ ਦੇ ਖਾਤਿਆਂ ’ਚ ਆ ਜਾਵੇਗੀ। ਸਾਰੇ ਕਿਸਾਨਾਂ ਦੀ ਸਹਿਮਤੀ ਤੋਂ ਬਾਅਦ ਇਸ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਹਾਈਵੇ ਨੂੰ ਖੋਲ੍ਹ ਦਿੱਤਾ ਗਿਆ ਹੈ, ਜਿਥੇ ਕਿਸਾਨਾਂ ਨੇ ਆਪਣੀਆਂ ਟਰੈਕਟਰ-ਟਰਾਲੀਆਂ ਅਤੇ ਟੈਂਟਾਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ ਹੈ।


Manoj

Content Editor

Related News