ਸ਼ਰਮਨਾਕ: ਨੂਰਪੁਰ ਬੇਦੀ ਵਿਖੇ ਨਾਬਾਲਗ ਕੁਆਰੀ ਕੁੜੀ ਨੇ ਦਿੱਤਾ ਬੱਚੀ ਨੂੰ ਜਨਮ, ਜਾਂਚ 'ਚ ਜੁਟੀ ਪੁਲਸ

04/22/2022 1:19:44 PM

ਨੂਰਪੁਰ ਬੇਦੀ (ਕੁਲਦੀਪ ਸ਼ਰਮਾ)- ਪੁਲਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਇਕ ਪਿੰਡ ਵਿਚ ਇਕ ਕੁਆਰੀ ਨਾਬਾਲਗ ਕੁੜੀ ਵੱਲੋਂ ਇਕ ਬੱਚੀ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰੂਪਨਗਰ ਜ਼ਿਲ੍ਹੇ ਤੋਂ ਬਾਹਰਲਾ ਇਕ ਪਰਿਵਾਰ ਨੂਰਪੁਰ ਬੇਦੀ ਇਲਾਕੇ ਦੇ ਇਕ ਪਿੰਡ ’ਚ ਰਹਿ ਰਿਹਾ ਸੀ। ਇਸ ਪਰਿਵਾਰ ਦੀ ਨਾਬਾਲਗ ਕੁੜੀ ਨੇ ਇਕ ਬੱਚੀ ਨੂੰ ਜਨਮ ਦਿੱਤਾ ਹੈ। ਬੱਚੀ ਨੂੰ ਜਨਮ ਦੇਣ ਵਾਲੀ ਉਕਤ ਨਾਬਾਲਗ ਕੁੜੀ ਸਰਕਾਰੀ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ:  ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਜਾਰੀ ਕੀਤੀ ਐਡਵਾਈਜ਼ਰੀ

ਇਸ ਸਬੰਧੀ ਐੱਸ. ਐੱਮ. ਓ. ਦਾ ਕਹਿਣਾ ਹੈ ਕਿ ਉਸ ਕੁੜੀ ਦੀ ਡਿਲਿਵਰੀ ਕਿੱਥੇ ਹੋਈ, ਉਸ ਦਾ ਪਤਾ ਨਹੀਂ ਹੈ ਪਰ ਉਹ ਕੁੜੀ ਉਨ੍ਹਾਂ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਜਦਕਿ ਇਸ ਸੰਬੰਧ ਵਿਚ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚੀ ਨੂੰ ਜਨਮ ਦੇਣ ਵਾਲੀ ਕੁੜੀ ਨਾਬਾਲਗ ਹੈ ਜਾਂ ਬਾਲਗ ਹੈ ਇਸ ਬਾਰੇ ਹਾਲੇ ਜਾਂਚ ਜਾਰੀ ਹੈ।  ਉਨ੍ਹਾਂ ਕਿਹਾ ਕਿ ਪੀੜਤ ਕੁੜੀ ਦਾ ਪਿਤਾ ਕਿਤੇ ਬਾਹਰ ਹੈ, ਉਸ ਦੇ ਬਿਆਨਾਂ ਦੇ ਆਧਾਰ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ:  ਗੁੱਟ 'ਤੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਕੇ ਧਾਹਾਂ ਮਾਰਦੀਆਂ ਭੈਣਾਂ ਨੇ ਨਮ ਅੱਖਾਂ ਨਾਲ ਭਰਾ ਨੂੰ ਦਿੱਤੀ ਅੰਤਿਮ ਵਿਦਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News