ਸੜਕ ਹਾਦਸੇ ''ਚ ਪੁਲਸ ਕਰਮਚਾਰੀ ਦੀ ਮੌਤ

Thursday, Jun 20, 2019 - 03:08 PM (IST)

ਸੜਕ ਹਾਦਸੇ ''ਚ ਪੁਲਸ ਕਰਮਚਾਰੀ ਦੀ ਮੌਤ

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਸੜਕ ਹਾਦਸੇ 'ਚ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਜਾਣਕਾਰੀ ਮੁਤਾਬਕ ਪਠਾਨਕੋਟ ਅੰਮ੍ਰਿਤਸਰ ਹਾਈਵੇ 'ਤੇ ਪਠਾਨਕੋਟ ਵਲੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਪੁਲਸ ਕਰਮਚਾਰੀ, ਜੋ ਪਠਾਨਕੋਟ 'ਤ ਤਾਇਨਾਤ ਸੀ, ਗਲਤ ਸਾਈਡ 'ਤੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਜਦਕਿ ਟਰੱਕ ਡਰਾਈਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ । 


author

Baljeet Kaur

Content Editor

Related News