ਐਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਚੈਂਪੀਅਨਸ਼ਿਪ ’ਚ ਜਿੱਤਿਆ ਸੋਨਾ, ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

03/20/2023 1:53:58 AM

ਚੰਡੀਗੜ੍ਹ (ਬਿਊਰੋ) : ਨੋਮੀ (ਜਾਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿਚ ਭਾਰਤ ਦੇ ਐਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ’ਚ ਸੋਨ ਤਮਗ਼ਾ ਜਿੱਤਿਆ। ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ। ਅਕਸ਼ਦੀਪ ਸਿੰਘ, ਉਸ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਅਤੇ ਕੋਚਿੰਗ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਅਕਸ਼ਦੀਪ ਸਿੰਘ ਦਾ ਇਹ ਪਹਿਲਾ ਕੌਮਾਂਤਰੀ ਮੁਕਾਬਲਾ ਸੀ, ਜਿਸ ’ਚ ਇਸ ਪ੍ਰਾਪਤੀ ਨਾਲ ਏਸ਼ੀਆਈ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਓਲੰਪਿਕ ਖੇਡਾਂ ਵਰਗੇ ਵੱਡੇ ਟੂਰਨਾਮੈਂਟ ਲਈ ਹੌਸਲਾ ਬੁਲੰਦ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਭਾਰਤ ਨੇ ਦਿੱਲੀ ’ਚ ਬ੍ਰਿਟਿਸ਼ ਡਿਪਲੋਮੈਟ ਨੂੰ ਕੀਤਾ ਤਲਬ, ਜਾਣੋ ਕੀ ਹੈ ਮਾਮਲਾ

PunjabKesari

ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਹਨੇਕੇ (ਬਰਨਾਲਾ) ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਪਿੱਛੇ ਜਿਹੇ ਰਾਂਚੀ ਵਿਖੇ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿਚ 20 ਕਿਲੋਮੀਟਰ ਪੈਦਲ ਤੋਰ ’ਚ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਕੀਤਾ ਸੀ। ਖੇਡ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਦੀ ਤਿਆਰੀ ਲਈ ਪੰਜ ਲੱਖ ਰੁਪਏ ਦਿੱਤੇ ਸਨ।

ਇਹ ਖਬਰ ਵੀ ਪੜ੍ਹੋ : ਬੱਚਿਆਂ ਦੀ ਸਿਹਤ ਦੀ ਹੋਈ ਚਿੰਤਾ, ਮਿਡ-ਡੇ-ਮੀਲ ਬਣਾਉਣ ਸਬੰਧੀ ਸਿੱਖਿਆ ਵਿਭਾਗ ਨੇ ਦਿੱਤੇ ਇਹ ਨਿਰਦੇਸ਼


Manoj

Content Editor

Related News