105 ਸਾਲਾ ਅੰਤਰਰਾਸ਼ਟਰੀ ਮਾਸਟਰ ਐਥਲੀਟ ''ਮਾਨ ਕੌਰ'' ਦੀ ਸਿਹਤ ਵਿਗੜੀ, ਹਸਪਤਾਲ ’ਚ ਦਾਖ਼ਲ
Saturday, Jul 10, 2021 - 12:17 PM (IST)
ਡੇਰਾਬੱਸੀ (ਜ. ਬ.) : 105 ਸਾਲਾ ਅੰਤਰਰਾਸ਼ਟਰੀ ਮਾਸਟਰ ਐਥਲੀਟ ਮਾਨ ਕੌਰ ਦੀ ਸਿਹਤ ਬੀਤੇ ਕੁੱਝ ਦਿਨਾਂ ਤੋਂ ਖ਼ਰਾਬ ਚੱਲ ਰਹੀ ਹੈ ਅਤੇ ਉਹ ਗਾਲ ਬਲੈਡਰ ਦੇ ਕੈਂਸਰ ਨਾਲ ਜੂਝ ਰਹੇ ਹਨ। ਵਿਗੜਦੀ ਸਿਹਤ ਕਾਰਨ ਉਨ੍ਹਾਂ ਨੂੰ ਡੇਰਾਬੱਸੀ ਦੇ ਦੇਵੀਨਗਰ ਸਥਿਤ ਆਯੁਰਵੈਦਿਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਵੀਕੈਂਡ ਤੇ ਨਾਈਟ 'ਕਰਫ਼ਿਊ' ਖ਼ਤਮ, ਜਾਣੋ ਕੀ ਨੇ ਨਵੇਂ ਦਿਸ਼ਾ-ਨਿਰਦੇਸ਼
ਮਾਨ ਕੌਰ ਦੇ ਬੇਟੇ ਗੁਰਦੇਵ ਸਿੰਘ ਉਨ੍ਹਾਂ ਦੀ ਦੇਖਭਾਲ ਵਿਚ ਲੱਗੇ ਹੋਏ ਹਨ। ਐਥਲੀਟ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਤਰਲ ਖ਼ੁਰਾਕ ਹੀ ਲੈ ਰਹੇ ਹਨ। ਇਸ ਕਾਰਨ ਉਨ੍ਹਾਂ ਦੇ ਸਰੀਰ ਵਿਚ ਕਮਜ਼ੋਰੀ ਵੱਧਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਬੇਹੱਦ ਗੰਭੀਰ ਹੋਇਆ 'ਬਿਜਲੀ ਸੰਕਟ', ਤਲਵੰਡੀ ਸਾਬੋ ਪਲਾਂਟ ਵੀ ਬੰਦ
ਕੈਂਸਰ ਲੀਵਰ ਤੱਕ ਫੈਲ ਗਿਆ ਹੈ ਅਤੇ ਇਸ ਉਮਰ ਵਿਚ ਆਪਰੇਸ਼ਨ ਕਰਨਾ ਮੁਸ਼ਕਿਲ ਹੈ, ਇਸ ਲਈ ਉਨ੍ਹਾਂ ਨੂੰ ਹੋਮੀਓਪੈਥਿਕ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ