ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ : ਪਰਮਪਾਲ ਕੌਰ ਸਿੱਧੂ

Saturday, Mar 14, 2026 - 10:19 AM (IST)

ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ : ਪਰਮਪਾਲ ਕੌਰ ਸਿੱਧੂ

ਨਿਹਾਲ ਸਿੰਘ ਵਾਲਾ (ਗੁਪਤਾ) : ਭਾਰਤੀ ਜਨਤਾ ਪਾਰਟੀ ਦੀ ਮੋਗਾ ਵਿਖੇ 14 ਮਾਰਚ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਸੂਬਾ ਆਗੂ ਪਰਮਪਾਲ ਕੌਰ ਸਿੱਧੂ ਨੇ ਇਕ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ 14 ਮਾਰਚ ਦੀ ਮੋਗਾ ਰੈਲੀ 'ਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਲੀਡਰਸ਼ਿਪ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਪ੍ਰਤੀ ਪੰਜਾਬ ਦੇ ਹਰ ਵਰਗ 'ਚ ਉਤਸ਼ਾਹ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਭਖ ਗਿਆ ਮਾਹੌਲ, ਕਾਂਗਰਸੀ ਵਿਧਾਇਕਾਂ ਨੇ ਸਦਨ 'ਚ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਇਸ ਦੌਰਾਨ ਪੰਜਾਬ ਦੇ ਹਰ ਕੋਨੇ ਵਿਚੋਂ ਇਸ ਰੈਲੀ 'ਚ ਵੱਡੀ ਗਿਣਤੀ 'ਚ ਵੋਟਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਰੈਲੀ ਪੰਜਾਬ 'ਚ ਆ ਰਹੀਆਂ ਵਿਧਾਨ ਸਭਾਂ ਚੋਣਾਂ ਦੇ ਮੱਦੇਨਜ਼ਰ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਤੋਂ ਬਾਅਦ ਪੰਜਾਬ 'ਚ ਭਾਜਪਾ ਦੀਆਂ ਸਰਗਰਮੀਆਂ ਹੋਰ ਵੀ ਤੇਜ਼ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਅੱਗੇ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਵੱਡੇ ਪੱਧਰ ’ਤੇ ਸੀਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕਰੇਗੀ ਅਤੇ ਆਪਣੀ ਸਰਕਾਰ ਬਣਾਏਗੀ।

ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ, ਗੰਭੀਰ ਬਣਦੇ ਜਾ ਰਹੇ ਹਾਲਾਤ

ਉਨ੍ਹਾਂ ਕਿਹਾ ਕਿ ਪੰਜਾਬ 'ਚ ਅੱਗੇ ਵਿਧਾਨ ਸਭਾ ਦੀਆਂ ਚੋਣਾਂ ਆ ਰਹੀਆਂ ਹਨ, ਜਿਸ 'ਚ ਸਾਰੇ ਵਰਗ ਮਿਲ ਕੇ ਵੋਟਾਂ ਪਾ ਕੇ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਉਣ ਤਾਂ ਜੋ ਕੇਂਦਰ ਤੋਂ ਪੰਜਾਬ ਨੂੰ ਹਰ ਸਹੂਲਤੀਅਤ ਪ੍ਰਦਾਨ ਹੋ ਸਕੇ। ਇਸ ਮੌਕੇ ਹੋਰ ਵੀ ਭਾਜਪਾ ਆਗੂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News