''ਆਪ'' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ ''ਚ ਪ੍ਰਦਰਸ਼ਨ, ਫੂਕਿਆ ਪੁਤਲਾ
Friday, Jan 09, 2026 - 04:25 PM (IST)
ਹੁਸ਼ਿਆਰਪੁਰ (ਅਮਰੀਕ) : ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਵਿਧਾਨ ਸਭਾ ਵਿਚ ਕੀਤੀ ਗਈ ਕਥਿਤ ਟਿੱਪਣੀ ਨੇ ਵੱਡਾ ਸਿਆਸੀ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਹੁਸ਼ਿਆਰਪੁਰ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਹੋਸ਼ਿਆਰਪੁਰ ਦੇ ਘੰਟਾਘਰ ਚੌਂਕ ਵਿਚ ਭਾਜਪਾ ਵਰਕਰਾਂ ਨੇ ਆਤਿਸ਼ੀ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਗੁਰੂ ਸਾਹਿਬਾਨ ਲਈ ਵਰਤੀ ਗਈ ਅਜਿਹੀ ਭਾਸ਼ਾ ਨੂੰ ਸਿੱਖ ਕੌਮ ਅਤੇ ਦੇਸ਼ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਇਹ ਵੀ ਪੜ੍ਹੋ : ਐੱਸਡੀਐੱਮ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ ਕੀਤੀ ਘੇਰਾਬੰਦੀ
ਖੰਨਾ ਨੇ ਕਿਹਾ ਕਿ ਇਕ ਪਾਸੇ ਸਾਰਾ ਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹਾਦਤ ਦਿਹਾੜਾ ਮਨਾ ਰਿਹਾ ਹੈ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ, ਦੂਜੇ ਪਾਸੇ 'ਆਪ' ਆਗੂ ਗੁਰੂਆਂ ਦੀ ਨਿੰਦਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਨੂੰ ਇਸ ਲਈ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਅਜਿਹੇ ਆਗੂਆਂ ਨੂੰ ਤੁਰੰਤ ਪਾਰਟੀ ਵਿਚੋਂ ਬਾਹਰ ਕੱਢਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਨੌਜਵਾਨ, ਨਹਿਰ ’ਚ ਡੁੱਬਣ ਕਾਰਣ ਟੁੱਟ ਗਏ ਸੁਫ਼ਨੇ
