ਏ. ਟੀ. ਐੱਮ. ਨੂੰ ਗੈਸ ਕਟਰ ਨਾਲ ਕੱਟਣ ਦੀ ਅਸਫਲ ਕੋਸ਼ਿਸ਼

Sunday, Mar 04, 2018 - 12:02 PM (IST)

ਏ. ਟੀ. ਐੱਮ. ਨੂੰ ਗੈਸ ਕਟਰ ਨਾਲ ਕੱਟਣ ਦੀ ਅਸਫਲ ਕੋਸ਼ਿਸ਼

ਸਾਹਨੇਵਾਲ, ਕੁਹਾੜਾ (ਜਗਰੂਪ) : ਚੰਡੀਗੜ੍ਹ ਰੋਡ 'ਤੇ ਸਥਿਤ ਪਿੰਡ ਜੰਡਿਆਲੀ ਦੀ ਪੰਜਾਬ ਐਂਡ ਸਿੰਧ ਬੈਂਕ ਦੇ ਏ. ਟੀ. ਐੱਮ. ਨੂੰ ਗੈਸ ਕਟਰ ਨਾਲ ਕੱਟਣ ਦੀ ਅਸਫਲ ਕੋਸ਼ਿਸ਼ ਦੇ ਦੋਸ਼ਾਂ ਤਹਿਤ ਪੁਲਸ ਨੇ ਤਿੰਨ ਅਣਪਛਾਤੇ ਲੁਟੇਰਿਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਬੈਂਕ ਦੇ ਬ੍ਰਾਂਚ ਮੈਨੇਜਰ ਕਰਮ ਚੰਦ ਪੁੱਤਰ ਦੁਨੀ ਚੰਦ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਬੀਤੀ 2 ਮਾਰਚ ਨੂੰ ਏ. ਟੀ. ਐੱਮ. ਦੀ ਨਿਗਰਾਨੀ ਕਰਨ ਵਾਲੇ ਜਗਰੂਪ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਜੰਡਿਆਲੀ ਨੇ ਉਨ੍ਹਾਂ ਨੂੰ ਫੋਨ 'ਤੇ ਦੱਸਿਆ ਕਿ ਜਦੋਂ ਉਹ ਸਵੇਰੇ ਬੈਂਕ ਦੇ ਏ. ਟੀ. ਐੱਮ. ਦਾ ਤਾਲਾ ਖੋਲ੍ਹਣ ਲਈ ਆਇਆ ਤਾਂ ਦੇਖਿਆ ਕਿ ਸ਼ਟਰ ਟੁੱਟਾ ਹੋਇਆ ਸੀ ਅਤੇ ਅੰਦਰ ਏ. ਟੀ. ਐੱਮ. ਮਸ਼ੀਨ ਨੂੰ ਗੈਸ ਕਟਰ ਨਾਲ ਕੱਟਣ ਦੀ ਕਥਿਤ ਕੋਸ਼ਿਸ਼ ਕੀਤੀ ਗਈ ਸੀ। ਜਿਸਦੇ ਬਾਅਦ ਉਨ੍ਹਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਸੂਚਨਾ ਥਾਣਾ ਪੁਲਸ ਨੂੰ ਦਿੱਤੀ।
ਉਧਰ ਇਸ ਸਬੰਧੀ ਗੱਲ ਕਰਨ 'ਤੇ ਚੌਕੀ ਰਾਮਗੜ੍ਹ ਦੇ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਬੈਂਕ ਦੇ ਏ. ਟੀ. ਐੱਮ. ਨਾਲ ਛੇੜਛਾੜ ਕਰਨ ਵਾਲੇ ਤਿੰਨੋਂ ਲੁਟੇਰੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਏ ਹਨ। ਜਿਨ੍ਹਾਂ ਦੀ ਪਛਾਣ ਕਰਵਾਈ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਉਕਤ ਤਿੰਨਾਂ ਨੂੰ ਪੁਲਸ ਜਲਦ ਹੀ ਗ੍ਰਿਫਤਾਰ ਕਰ ਲਵੇਗੀ।


Related News