ਪਿੰਡ ਚੌਟਾਲਾ ਦੇ ATM 'ਚ ਲੱਖਾਂ ਰੁਪਏ ਦੀ ਲੁੱਟ, CCTV ਕੈਮਰਿਆਂ 'ਤੇ ਕਾਲਾ ਰੰਗ ਛਿੜਕ ਇੰਝ ਕੀਤੀ ਵਾਰਦਾਤ

Saturday, Sep 10, 2022 - 09:42 AM (IST)

ਪਿੰਡ ਚੌਟਾਲਾ ਦੇ ATM 'ਚ ਲੱਖਾਂ ਰੁਪਏ ਦੀ ਲੁੱਟ, CCTV ਕੈਮਰਿਆਂ 'ਤੇ ਕਾਲਾ ਰੰਗ ਛਿੜਕ ਇੰਝ ਕੀਤੀ ਵਾਰਦਾਤ

ਟਾਂਡਾ ਉੜਮੁੜ (ਪੰਡਿਤ, ਮੋਮੀ, ਕੁਲਦੀਸ਼, ਸ਼ਰਮਾ, ਜਸਵਿੰਦਰ) : ਪਿੰਡ ਚੌਟਾਲਾ ਵਿਖੇ ਲੁਟੇਰਿਆਂ ਨੇ ਗੈਸ ਕਟਰ ਦੀ ਮਦਦ ਨਾਲ ਪੰਜਾਬ ਨੈਸ਼ਨਲ ਬੈਂਕ ਦੀ ਏ. ਟੀ. ਐੱਮ ਮਸ਼ੀਨ ਤੋੜ ਕੇ ਕਰੀਬ 8 ਲੱਖ 77 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਇਹ ਵਾਰਦਾਤ ਰਾਤ 2 ਵਜੇ ਦੀ ਦੱਸੀ ਜਾ ਰਹੀ ਹੈ। ਦਿਨ ਵੇਲੇ ਡਿਊਟੀ ਕਰਨ ਵਾਲੇ ਬੈਂਕ ਦੇ ਪਿੰਡ ਵਾਸੀ ਗਾਰਡ ਸੁਰਿੰਦਰ ਸਿੰਘ ਕੋਲੋਂ ਦੇਰ ਰਾਤ ਸੂਚਨਾ ਮਿਲਣ ’ਤੇ ਸਹਾਇਕ ਮੈਨੇਜਰ ਅਨਿਲ ਕੁਮਾਰ ਨੇ ਕਰੀਬ 3.30 ਵਜੇ ਟਾਂਡਾ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਏ. ਜੀ. ਦਫ਼ਤਰ 'ਚ ਲਾਅ ਅਫ਼ਸਰਾਂ ਦੀ ਭਰਤੀ ਵਾਲੇ ਇਸ਼ਤਿਹਾਰ ਨੂੰ ਚੁਣੌਤੀ, ਸਰਕਾਰ ਨੂੰ ਨੋਟਿਸ ਜਾਰੀ

PunjabKesari

ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ, ਥਾਣਾ ਮੁਖੀ ਓਂਕਾਰ ਸਿੰਘ ਬਰਾੜ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਸੇ ਵਾਹਨ 'ਤੇ ਸਵਾਰ ਹੋ ਕੇ ਆਏ ਲੁਟੇਰਿਆਂ ਨੇ ਆਉਂਦਿਆਂ ਹੀ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਤੇ ਕਾਲਾ ਰੰਗ ਛਿੜਕਣ ਤੋਂ ਬਾਅਦ ਗੈਸ ਕਟਰ ਦੀ ਮਦਦ ਨਾਲ ਏ. ਟੀ. ਐੱਮ ਮਸ਼ੀਨ ਨੂੰ ਕੱਟਿਆ ਅਤੇ ਕਰੀਬ 8 ਲੱਖ 77 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਗੈਰ ਕਾਨੂੰਨੀ ਮਾਈਨਿੰਗ ਜਾਰੀ, ਹਾਈਕੋਰਟ 'ਚ ਹੋਈ ਮਾਮਲੇ ਦੀ ਸੁਣਵਾਈ

ਟਾਂਡਾ ਪੁਲਸ ਨੇ ਬੈਂਕ ਮੈਨੇਜਰ ਅਮਰਜੀਤ ਸਿੰਘ ਤੇ ਹੋਰਨਾਂ ਦੇ ਬਿਆਨ ਦਰਜ ਕਰਕੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਲੁਟੇਰਿਆਂ ਬਾਰੇ ਸੁਰਾਗ ਹਾਸਲ ਕਰਨ ਲਈ ਪਿੰਡ ਅਤੇ ਆਸ-ਪਾਸ ਦੇ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News