ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ''ਤੇ ATM ਦੀ ਸੇਵਾ ਸ਼ੁਰੂ
Tuesday, Dec 03, 2019 - 12:29 AM (IST)

ਡੇਰਾ ਬਾਬਾ ਨਾਨਕ, (ਵਤਨ)— ਕਸਬੇ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਲਾਂਘੇ ਦੀ ਇਨਟੀਗਰੇਟਿਡ ਚੈੱਕ ਪੋਸਟ (ਆਈ. ਸੀ. ਪੀ.) 'ਚ ਸ਼ਰਧਾਲੂਆਂ ਦੀ ਸਹੂਲਤ ਲਈ ਯੂਨੀਅਨ ਬੈਂਕ ਵੱਲੋਂ ਏ. ਟੀ. ਐੱਮ. ਦੀ ਸੇਵਾ ਸ਼ੁਰੂ ਕਰ ਦਿੱਤੀ ਗਈ। ਇਸ ਦਾ ਰਸਮੀ ਤੌਰ 'ਤੇ ਉਦਘਾਟਨ ਕਾਰਜਕਾਰੀ ਨਿਰਦੇਸ਼ਕ ਗੋਪਾਲ ਸਿੰਘ ਗੋਸਾਈਂ ਨੇ ਕੀਤਾ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਟਰਮੀਨਲ 'ਚ ਏ. ਟੀ. ਐੱਮ. ਦੀ ਸੇਵਾ ਆਰੰਭ ਹੋਣ ਨਾਲ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਵਿਸ਼ੇਸ਼ ਤੌਰ 'ਤੇ ਸਹੂਲਤ ਮਿਲੇਗੀ।
ਇਸ ਮੌਕੇ ਐੱਸ. ਕੇ. ਮਹਾਪਾਤਰਾ, ਆਰ. ਕੇ ਭਗਤ, ਐੱਲ. ਐੱਸ. ਪੁਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਇਸ ਸਮੁੱਚੇ ਸਮਾਗਮ ਦਾ ਪ੍ਰਬੰਧ ਯੂਨੀਅਨ ਦੀ ਕਲਾਨੌਰ ਸ਼ਾਖਾ ਨੇ ਕੀਤਾ।