ਵਿਧਾਨ ਸਭਾ 'ਚ ਸੁਖਪਾਲ ਖਹਿਰਾ ਮਾਮਲੇ ਨੂੰ ਲੈ ਕੇ ਭਖਿਆ ਮਾਹੌਲ, ਕਾਂਗਰਸ ਨੇ ਕੀਤਾ ਵਾਕਆਊਟ
Wednesday, Mar 11, 2026 - 12:30 PM (IST)
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਔਰਤਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਵਿਧਾਨ ਸਭਾ 'ਚ ਮਾਹੌਲ ਪੂਰੀ ਤਰ੍ਹਾਂ ਭਖ ਗਿਆ। ਜਦੋਂ ਸੁਖਪਾਲ ਖਹਿਰਾ ਨੂੰ ਸਦਨ 'ਚ ਨਹੀਂ ਬੋਲਣ ਦਿੱਤਾ ਗਿਆ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ।
ਦਰਅਸਲ ਇਸ ਮੁੱਦੇ ਨੂੰ ਲੈ ਕੇ 'ਆਪ' ਅਤੇ ਕਾਂਗਰਸ ਦੇ ਵਿਧਾਇਕ ਆਹਮੋ-ਸਾਹਮਣੇ ਹੋ ਗਏ। ਖਹਿਰਾ ਵਲੋਂ ਮੁਆਫ਼ੀ ਮੰਗਣ ਦੇ ਮੁੱਦੇ ਨੂੰ ਲੈ ਕੇ ਦੋਵੇਂ ਧਿਰਾਂ ਦੇ ਵਿਧਾਇਕ ਵੈੱਲ 'ਚ ਪਹੁੰਚੇ ਅਤੇ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਬਾਈਕਾਟ ਕਰ ਦਿੱਤਾ।
ਖਹਿਰਾ 'ਤੇ ਲਗਾਤਾਰ ਮੁਆਫ਼ੀ ਮੰਗਣ ਦਾ ਦਬਾਅ ਪਾਇਆ ਗਿਆ ਪਰ ਖਹਿਰਾ ਇਸ ਗੱਲ 'ਤੇ ਅੜੇ ਰਹੇ ਕਿ ਉਨ੍ਹਾਂ ਨੂੰ ਆਪਣੀ ਗੱਲ ਸਦਨ 'ਚ ਰੱਖਣ ਦਾ ਮੌਕਾ ਤੱਕ ਨਹੀਂ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
