ਸ਼ੰਭੂ ਬਾਰਡਰ ''ਤੇ ਵਿਗੜਿਆ ਮਾਹੌਲ, ਕਿਸਾਨਾਂ ''ਤੇ ਦਾਗੇ ਗਏ ਹੰਝੂ ਗੈਸ ਦੇ ਗੋਲੇ, ਇੰਟਰਨੈੱਟ ਬੈਨ

Saturday, Dec 14, 2024 - 01:51 PM (IST)

ਪਟਿਆਲਾ/ਹਰਿਆਣਾ- ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਮਾਹੌਲ ਕਾਫ਼ੀ ਗਰਮਾ ਗਿਆ ਗਿਆ ਹੈ। ਕਰੀਬ ਅੱਧੇ ਘੰਟੇ ਤੱਕ ਪੁਲਸ ਨਾਲ ਬਹਿਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਅਦ ਕਿਸਾਨਾਂ ਨੂੰ ਖਦੇੜਨ ਲਈ ਪੁਲਸ ਵੱਲੋਂ ਹੰਝੂ ਗੈਸ ਦੇ ਗੋਲੇ ਛੱਡਦੇ ਹੋਏ ਵਾਟਰ ਕੈਨਨ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੌਰਾਨ 9 ਕਿਸਾਨ ਜ਼ਖ਼ਮੀ ਹੋਏ ਹਨ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਥਾਣੇ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਗੁਰਗੇ ਗ੍ਰਿਫ਼ਤਾਰ, KZF ਨਾਲ ਜੁੜੇ ਤਾਰ

PunjabKesari

ਜ਼ਿਕਰਯੋਗ ਹੈ ਕਿ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਤੋਂ 101 ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ। ਪੁਲਸ ਉਨ੍ਹਾਂ ਨੂੰ ਘੱਗਰ ਨਦੀ 'ਤੇ ਬਣੇ ਪੁਲ 'ਤੇ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪੁਲਸ ਰਾਕੇਟ ਲਾਂਚਰ ਨਾਲ ਬੰਬ-ਗੋਲ਼ੀਆਂ ਚਲਾ ਰਹੀ ਹੈ। ਘੱਗਰ ਨਦੀ ਦਾ ਗੰਦਾ ਪਾਣੀ ਵਰਤੋਂ ਵਿਚ ਲਿਆਂਦਾ ਜਾ ਰਿਹਾ ਹੈ।

ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿਚ ਇੰਟਰਨੈੱਟ ਬੈਨ ਦੀ 18 ਦਸੰਬਰ ਤੱਕ ਮਿਆਦ ਵਧਾ ਦਿੱਤੀ ਹੈ।  ਉਥੇ ਹੀ ਖਨੌਰੀ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਲਗਾਤਾਰ 19ਵੇਂ ਦਿਨ ਭੁੱਖ ਹੜਤਾਲ 'ਤੇ ਬੈਠੇ ਹੋਏ ਹਨ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਾ ਵਿਚ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ। 
 

ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ 'ਚ ਗਈ ਔਰਤ ਨਾਲ ਹੋ ਗਿਆ ਕਾਂਡ, ਪੈ ਗਈਆਂ ਭਾਜੜਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


shivani attri

Content Editor

Related News