ਨੀਲੇ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਦਰਜਨ ਦੇ ਕਰੀਬ ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ (ਵੀਡੀਓ)

Saturday, Apr 07, 2018 - 02:40 PM (IST)

ਬਠਿੰਡਾ (ਅਮਿਤ ਸ਼ਰਮਾ) — ਬਠਿੰਡਾ ਦੇ ਪਿੰਡ ਭੁੱਚੋ ਖੁਰਦ 'ਚ ਪਿੰਡ ਵਾਸੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਮਾਮਲਾ ਹੈ ਪ੍ਰਸ਼ਾਸਨ ਵਲੋਂ ਆਟਾ ਦਾਲ ਸਕੀਮ ਦੇ ਕਾਰਡ ਕੱਟੇ ਜਾਣ ਦਾ ਜਿਸ ਦੇ ਵਿਰੋਧ 'ਚ ਦਰਜਨਾਂ ਪਰਿਵਾਰ ਇਕੱਠੇ ਹੋ ਕੇ ਟੈਂਕੀ 'ਤੇ ਪ੍ਰਦਰਸ਼ਨ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 12 ਲੋਕ ਟੈਂਕੀ ਦੇ ਉਪਰ ਜਾ ਚੜ੍ਹੇ ਹਨ, ਜਦ ਕਿ 20-25 ਲੋਕ ਟੈਂਕੀ ਹੇਠ ਖੜੇ ਹੋ ਕੇ ਸਰਕਾਰ ਖਿਲਾਫ ਨਾਅਰੇਬਾਜੀ ਕਰ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਨੇ ਦੱਸਿਆ ਕਿ ਜੋ ਪੰਜਾਬ ਦੀ ਸਾਬਕਾ ਅਕਾਲੀ ਸਰਕਾਰ ਨੇ ਉਨ੍ਹਾਂ ਦੇ ਨੀਲੇ ਕਾਰਡ, ਜਿਸ ਰਾਹੀਂ ਉਨ੍ਹਾਂ ਨੂੰ ਆਟਾ ਦਾਲ ਮਿਲਦਾ ਸੀ, ਸਰਕਾਰ ਨੇ ਕੱਟ ਦਿੱਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਬਿਨਾਂ ਕਿਸੇ ਜਾਂਚ ਦੇ ਗਰੀਬਾਂ ਦੇ ਕਾਰਡ ਕੱਟੇ ਜਾ ਰਹੇ ਹਨ ਤੇ ਉਨ੍ਹਾਂ ਕੋਲ ਖਾਣ ਨੂੰ ਰਾਸ਼ਨ ਨਹੀਂ ਹੈ। ਇਸ ਲਈ ਅੱਜ ਉਨ੍ਹਾਂ ਨੇ ਮਜ਼ਬੂਰਨ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਸ਼ਨੀਵਾਰ ਸਵੇਰ ਤੋਂ ਇਹ ਗਰੀਬ ਪਿੰਡ ਵਾਸੀ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਅਜੇ ਤਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਇਨ੍ਹਾਂ ਦੀ ਗੁਹਾਰ ਸੁਨਣ ਲਈ ਨਹੀਂ ਪਹੁੰਚਿਆਂ। ਦੂਜੇ ਪਾਸੇ ਟੈਂਕੀ 'ਤੇ ਚੜ੍ਹੇ ਪਿੰਡ ਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਦ ਤਕ ਪ੍ਰਸ਼ਾਸਨ ਉਨ੍ਹਾਂ ਦੇ ਕੱਟੇ ਕਾਰਡ ਮੁੜ ਸ਼ੁਰੂ ਨਹੀਂ ਕਰਦਾ ਉਦੋਂ ਤਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। 


Related News