ਟਿੱਡੀ ਦਲ ਦੇ ਸੰਭਾਵੀ ਹਮਲੇ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ : ਡੀ. ਸੀ.

05/29/2020 5:13:24 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਟਿੱਡੀ ਦਲ ਦੀਆਂ ਰਿਪਰੋਟਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਐੱਮ.ਕੇ ਅਰਾਵਿੰਦ ਕੁਮਾਰ ਨੇ ਅੱਜ ਪਿੰਡ ਕੰਦੂ ਖੇੜਾ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਜ਼ਿਲੇ ਅੰਦਰ ਟਿੱਡੀ ਦਲ ਦਾ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੂੰ ਟਿੱਡੀ ਦਲ ਤੋਂ ਫ਼ਸਲਾਂ ਨੂੰ ਹੋਣ ਵਾਲੇ ਨੁਕਸਾਨ ਲਈ ਪਹਿਲਾਂ ਤੋਂ ਢੁੱਕਵੇਂ ਪ੍ਰਬੰਧ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ।

ਐੱਮ. ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਟਿੱਡੀ ਦਲ ਦੇ ਸੰਭਾਵਿਤ ਹਮਲੇ ਲਈ ਖੇਤੀਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਪਹਿਲਾਂ ਤੋਂ ਕਾਰਜ਼ਸੀਲ ਹਨ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਪੱਧਰ 'ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ, ਜਿਥੇ ਕਿਧਰੇ ਟਿੱਡੀ ਦਲ ਦੇ ਹਮਲੇ ਦੀ ਸੰਭਾਵਨਾ ਹੋਵੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕੋਵਿਡ-19 ਮਹਾਮਾਰੀ ਦੇ ਬਾਵਜੂਦ ਜ਼ਿਲਾ ਪ੍ਰਸ਼ਾਸਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਣ ਦੇਵੇਗਾ। ਉਨ੍ਹਾਂ ਕਿਹਾ ਕਿ ਉੱਪ ਮੰਡਲ ਅਫ਼ਸਰ ਅਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਹਰੇਕ ਗਤਿਵਿਧੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।

Gurminder Singh

This news is Content Editor Gurminder Singh