ਲਲਕਾਰੇ ਮਾਰ ਕੇ ਬੁਲਾਇਆ ਘਰ ਦੇ ਬਾਹਰ, ਫਿਰ ਚਲਾਈਆਂ ਗੋਲੀਆਂ
Monday, Nov 03, 2025 - 04:56 PM (IST)
            
            ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਅਲੀ ਕੇ ਵਿਚ ਇਕ ਵਿਅਕਤੀ ਦੇ ਘਰ ਦੇ ਬਾਹਰ ਫਾਈਰਿੰਗ ਕਰਨ ਦੇ ਦੋਸ਼ ਵਿਚ ਪੁਲਸ ਨੇ 11 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਜਾਣਕਾਰੀ ਦਿੰਦੇ ਹੋਏ ਏਐੱਸਆਈ ਪਵਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਦੀਪ ਸਿੰਘ ਪੁੱਤਰ ਬਹਾਲ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਦੱਸਿਆ ਕਿ ਬੀਤੇ ਦਿਨ ਖਾਣਾ ਖਾਣ ਤੋਂ ਬਾਅਦ ਉਹ ਆਪਣੇ ਕਮਰੇ ਵਿਚ ਸੌਣ ਲਈ ਗਿਆ ਤਾਂ ਅੰਗਰੇਜ਼ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਜਸਵਿੰਦਰ ਸਿੰਘ ਨੇ ਆਪਣੇ 8 ਜਾਂ 9 ਅਣਪਛਾਤੇ ਸਾਥੀਆਂ ਨੂੰ ਨਾਲ ਲੈ ਕੇ ਉਸਦਾ ਦਰਵਾਜ਼ਾ ਖੜਕਾਇਆ।
ਇਸ ਦੌਰਾਨ ਜਦੋਂ ਉਹ ਬਾਹਰ ਆਇਆ ਤਾਂ ਨਾਮਜ਼ਦ ਵਿਅਕਤੀਆਂ ਨੇ ਉਸਦੇ ਘਰ ਦੇ ਬਾਹਰ ਹਵਾਈ ਫਾਇਰ ਕੀਤੇ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਬੀਐੱਨਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
