ਵਿਆਹ ਸਮਾਗਮ ਤੋਂ ਪਰਤ ਰਹੇ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Friday, Apr 28, 2023 - 08:16 PM (IST)

ਵਿਆਹ ਸਮਾਗਮ ਤੋਂ ਪਰਤ ਰਹੇ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਸੁਲਤਾਨਪੁਰ ਲੋਧੀ (ਸੋਢੀ)-ਪਿੰਡ ਡੱਲਾ ਨੇੜਲੇ ਇਕ ਪੈਲੇਸ ਦੇ ਬਾਹਰ ਮੋਟਰਸਾਈਕਲ ਸਵਾਰ ਪਤੀ-ਪਤਨੀ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ’ਚ 6 ਹਮਲਾਵਰਾਂ ਵਿਰੁੱਧ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਮਿਆਣੀ ਨੇ ਲਿਖਤੀ ਦਰਖਾਸਤ ਵਿਚ ਦੋਸ਼ ਲਾਇਆ ਹੈ ਕਿ ਉਹ ਅਤੇ ਉਸ ਦੀ ਪਤਨੀ ਬੱਚਿਆਂ ਸਮੇਤ 26 ਅਪ੍ਰੈਲ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਡੱਲਾ ਨੇੜਲੇ ਇਕ ਪੈਲੇਸ ਵਿਚ ਵਿਆਹ ’ਚ ਸ਼ਾਮਲ ਹੋਣ ਲਈ ਆਏ ਸਨ ਕਿ ਸ਼ਾਮ 5 ਵਜੇ ਦੇ ਕਰੀਬ ਜਦੋਂ ਉਹ ਵਾਪਸ ਜਾਣ ਲਈ ਪੈਲੇਸ ਤੋਂ ਬਾਹਰ ਨਿਕਲ਼ੇ ਤਾਂ ਮੋਟਰਸਾਈਕਲ ’ਤੇ ਸਵਾਰ 7-8 ਵਿਅਕਤੀਆਂ ਲਲਕਾਰੇ ਮਾਰਦੇ ਹੋਏ ਸਾਡਾ ਮੋਟਰਸਾਈਕਲ ਦੇ ਅੱਗੇ ਹੋ ਕੇ ਰੋਕ ਲਿਆ।

ਇਹ ਖ਼ਬਰ ਵੀ ਪੜ੍ਹੋ : 8ਵੀਂ ਦੇ ਨਤੀਜੇ : ਟਾਪਰ ਲਵਪ੍ਰੀਤ ਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਭਰਨਾ ਚਾਹੁੰਦੀਆਂ ਉੱਚੀ ਪਰਵਾਜ਼

ਇਸੇ ਦੌਰਾਨ ਉਨ੍ਹਾਂ ਨਾਲ ਆਈ 1 ਔਰਤ ਨੇ ਲਲਕਾਰਾ ਮਾਰਿਆ ਤਾਂ ਉਸ ਨਾਲ ਹਥਿਆਰਾਂ ਸਮੇਤ ਆਏ ਨੌਜਵਾਨਾਂ ਨੇ ਮੇਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਸੰਬੰਧੀ ਸੰਪਰਕ ਕਰਨ ’ਤੇ ਸਬ ਡਵੀਜ਼ਨ ਦੇ ਡੀ. ਐੱਸ. ਪੀ. ਬਬਨਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਪੀੜਤ ਜੋਗਿੰਦਰ ਸਿੰਘ ਦੇ ਬਿਆਨ ’ਤੇ ਕੁੱਟਮਾਰ ਕਰਨ ਦੇ ਦੋਸ਼ ’ਚ ਵੀਰ ਕੌਰ, ਜਸਵਿੰਦਰ ਸਿੰਘ, ਨਿੱਕਾ, ਗਾਮਾ, ਮੁਖਤਿਆਰ ਸਿੰਘ ਅਤੇ ਸ਼ਿੰਦਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ, ਜੋ ਵੀ ਦੋਸ਼ੀ ਪਾਏ ਗਏ, ਉਹ ਬਖ਼ਸ਼ੇ ਨਹੀਂ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਦਾ ਭਖ਼ਿਆ ਅਖਾੜਾ, CM ਮਾਨ ਨੇ ਵੱਖ-ਵੱਖ ਪਿੰਡਾਂ ’ਚ ਕੀਤੇ ਰੋਡ ਸ਼ੋਅ (ਤਸਵੀਰਾਂ)


author

Manoj

Content Editor

Related News