ਅਣਪਛਾਤੇ ਵਿਅਕਤੀਆਂ ਵਲੋਂ ਦੇਰ ਰਾਤ ਮੰਦਰ ਦੇ ਪੁਜਾਰੀ ''ਤੇ ਹਮਲਾ

Saturday, May 09, 2020 - 01:13 PM (IST)

ਅਣਪਛਾਤੇ ਵਿਅਕਤੀਆਂ ਵਲੋਂ ਦੇਰ ਰਾਤ ਮੰਦਰ ਦੇ ਪੁਜਾਰੀ ''ਤੇ ਹਮਲਾ

ਗੁਰੂਹਰਸਹਾਏ (ਆਵਲਾ): ਬੀਤੀ ਦੇਰ ਰਾਤ 10 ਵਜੇ ਦੇ ਕਰੀਬ ਗੁਰੂਹਰਸਹਾਏ ਦੇ ਸ੍ਰੀ ਕ੍ਰਿਸ਼ਨ ਮੰਦਰ ਦੇ ਮੁੱਖ ਪੁਜਾਰੀ 'ਤੇ 3 ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਨੂੰ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਰ ਦੇ ਪੁਜਾਰੀ ਪਰਮਿੰਦਰ ਪਾਲ(ਬਿੰਦੂ) ਨੇ ਦੱਸਿਆ ਕਿ ਬੀਤੀ ਦੇਰ ਰਾਤ ਜਦੋਂ ਆਪਣੇ ਪਰਿਵਾਰ ਸਮੇਤ ਬਈਪਾਸ ਮੁਕਤਸਰ ਰੋਡ ਵਿਖੇ ਆਪਣੇ ਘਰ 'ਚ ਸੋ ਰਹੇ ਸਨ ਤਾਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਦੇ ਘਰ ਦਾ ਦਰਵਾਜਾ ਖੜਕਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਦਰਵਾਜਾ ਖੋਲ੍ਹਿਆ ਤਾਂ ਉਕਤ ਦੋਸ਼ੀਆਂ ਵਲੋਂ ਘਰ 'ਚ ਦਾਖਲ ਹੋ ਕੇ ਉਨ੍ਹਾਂ 'ਤੇ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਦਾਖਲ ਕਰਵਾਇਆ ਗਿਆ।ਇਸ ਸਬੰਧੀ ਉਨ੍ਹਾਂ ਵਲੋਂ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।ਪਰਮਿੰਦਰ ਪਾਲ (ਬਿੰਦੂ) ਪੁਜਾਰੀ ਦੇ ਸਰੀਰ ਤੇ ਕਾਫੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ।


author

Shyna

Content Editor

Related News