ਪਤਨੀ ਨਾਲ ਸੈਰ ਕਰ ਰਹੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Sunday, Sep 08, 2024 - 04:50 PM (IST)

ਪਤਨੀ ਨਾਲ ਸੈਰ ਕਰ ਰਹੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲਾਲਾਬਾਦ (ਸੁਮਿਤ, ਟੀਨੂੰ) : ਮੋਹਕਮ ਅਰਾਈਆਂ ਪਿੰਡ ’ਚ ਪਤਨੀ ਨਾਲ ਸਟੇਡੀਅਮ ’ਚ ਸੈਰ ਕਰਨ ਗਏ ਵਿਅਕਤੀ ’ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਪ੍ਰੇਮਜੀਤ ਨੇ ਦੱਸਿਆ ਕਿ ਉਹ ਮੋਹਕਮ ਅਰਾਈਆਂ ਪਿੰਡ ਦਾ ਰਹਿਣ ਵਾਲਾ ਹੈ ਅਤੇ ਪਿੰਡ ’ਚ ਮਨਰੇਗਾ ਦਾ ਕੰਮ ਚਲਾਉਂਦਾ ਹੈ।

ਉਹ ਆਪਣੀ ਪਤਨੀ ਨਾਲ ਸਟੇਡੀਅਮ ’ਚ ਸੈਰ ਕਰਨ ਲਈ ਗਿਆ ਸੀ, ਜਿੱਥੇ ਪਿੰਡ ਦੇ ਹੀ ਕੁਝ ਲੋਕਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਚਾਅ ਦੌਰਾਨ ਉਸਦੀ ਅੱਖ ਕੋਲ ਸੱਟ ਲੱਗੀ। ਇਸ ਦੌਰਾਨ ਹਮਲਾਵਰਾਂ ਨੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ, ਜਦੋਂ ਕਿ ਮੌਕੇ ’ਤੇ ਸਟੇਡੀਅਮ ’ਚ ਮੌਜੂਦ ਨੌਜਵਾਨਾਂ ਨੇ ਉਸ ਨੂੰ ਬਚਾਇਆ ਅਤੇ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ। ਓਧਰ ਗੱਲਬਾਤ ਕਰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਹੈ। ਹਾਲਾਂਕਿ ਉਹਨਾਂ ਕੋਲ ਐੱਮ. ਐੱਲ. ਆਰ. ਨਹੀਂ ਪੁੱਜੀ ਹੈ। ਇਸ ਤੋਂ ਬਾਅਦ ਹੀ ਮਾਮਲੇ ਦੀ ਜਾਂਚ ਪਡ਼ਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲਾ ਝਗੜੇ ਦਾ ਦੱਸਿਆ ਜਾ ਰਿਹਾ ਹੈ। ਜਾਂਚ-ਪੜਤਾਲ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News